ਲਖਨਊ/ਬਿਊਰੋ ਨਿਊਜ਼ : ਉੱਤਰ ਪ੍ਰਦੇਸ਼, ਮਹਾਰਾਸ਼ਟਰ ਅਤੇ ਝਾਰਖੰਡ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਬਸਪਾ ਦੀ ਕੌਮੀ ਪ੍ਰਧਾਨ ਮਾਇਆਵਤੀ ਨੇ ਅੱਜ ਐਲਾਨ ਕੀਤਾ ਕਿ ਉਨ੍ਹਾਂ ਦੀ ਪਾਰਟੀ ਉਦੋਂ ਤਕ ਦੇਸ਼ ਵਿੱਚ ਕੋਈ ਵੀ ਉਪ ਚੋਣ ਨਹੀਂ ਲੜੇਗੀ ਜਦੋਂ ਤੱਕ ਚੋਣ ਕਮਿਸ਼ਨ ਇਨ੍ਹਾਂ ਚੋਣਾਂ ਵਿੱਚ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣ ਦਾ ਭਰੋਸਾ ਨਹੀਂ ਦਿੰਦਾ। ਬਸਪਾ ਪ੍ਰਧਾਨ ਨੇ ਦੋਸ਼ ਲਾਇਆ ਕਿ ਉੱਤਰ ਪ੍ਰਦੇਸ਼ ਦੀਆਂ ਜਮਿਨੀ ਚੋਣਾਂ ਦੌਰਾਨ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕੀਤੀ ਗਈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਾਇਆਵਤੀ ਨੇ ਕਿਹਾ ਕਿ ਯੂਪੀ ਵਿਧਾਨ ਸਭਾ ਦੀਆਂ ਨੌਂ ਸੀਟਾਂ ’ਤੇ ਹੋਈਆਂ ਜਮਿਨੀ ਚੋਣਾਂ ਵਿੱਚ ਇਹ ਆਮ ਚਰਚਾ ਰਹੀ ਕਿ ਇਨ੍ਹਾਂ ਵਿਚ ਈਵੀਐਮ ਵਿਚ ਹੇਰਫੇਰ ਕਰ ਕੇ ਵੋਟਾਂ ਪਵਾਈਆਂ ਗਈਆਂ। ਉਨ੍ਹਾਂ ਕਿਹਾ ਕਿ ਪਹਿਲਾਂ ਬੈਲਟ ਪੇਪਰ ਰਾਹੀਂ ਦੁਰਵਰਤੋਂ ਹੋਣ ਦੀਆਂ ਗੱਲਾਂ ਹੁੰਦੀਆਂ ਸਨ ਪਰ ਹੁਣ ਈਵੀਐਮ ਵਿੱਚ ਵੀ ਅਜਿਹਾ ਹੀ ਕੀਤਾ ਜਾ ਰਿਹਾ ਹੈ ਜਿਹੜਾ ਲੋਕਤੰਤਰ ਵਿੱਚ ਗਲਤ ਹੈ। ਹੁਣ ਮਹਾਰਾਸ਼ਟਰ ਦੇ ਚੋਣ ਨਤੀਜਿਆਂ ’ਤੇ ਵੀ ਸਵਾਲ ਉਠਾਏ ਜਾ ਰਹੇ ਹਨ। ਇਹ ਦੇਸ਼ ਲਈ ਚਿੰਤਾਜਨਕ ਹੈ। ਇਸ ਕਰ ਕੇ ਉਨ੍ਹਾਂ ਦੀ ਪਾਰਟੀ ਨੇ ਫੈਸਲਾ ਕੀਤਾ ਹੈ ਕਿ ਜਦੋਂ ਤੱਕ ਦੇਸ਼ ਦਾ ਚੋਣ ਕਮਿਸ਼ਨ ਇਸ ਸਥਿਤੀ ਨੂੰ ਰੋਕਣ ਲਈ ਕੁਝ ਸਖਤ ਕਦਮ ਨਹੀਂ ਚੁੱਕਦਾ, ਉਦੋਂ ਤਕ ਉਨ੍ਹਾਂ ਦੀ ਪਾਰਟੀ ਕੋਈ ਵੀ ਉਪ ਚੋਣ ਨਹੀਂ ਲੜੇਗੀ
Check Also
ਐੱਨਆਰਆਈਜ਼ ਨੂੰ ਸੰਸਦ ’ਚ ਨੁਮਾਇੰਦਗੀ ਦੇਣ ਦੀ ਉਠੀ ਮੰਗ
ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਸਿੰਘ ਹੁੱਡਾ ਨੇ ਇਸ ਮੰਗ ਦਾ ਕੀਤਾ ਸਮਰਥਨ ਨਵੀਂ ਦਿੱਲੀ/ਬਿਊਰੋ ਨਿਊਜ਼ …