2.8 C
Toronto
Sunday, December 21, 2025
spot_img
HomeਕੈਨੇਡਾFrontਸੰਸਦ ਦੇ ਸੈਸਨ ਤੋਂ ਪਹਿਲਾਂ ਆਲ ਪਾਰਟੀ ਮੀਟਿੰਗ ’ਚ ਕਾਂਗਰਸ ਨੇ ਅਡਾਨੀ...

ਸੰਸਦ ਦੇ ਸੈਸਨ ਤੋਂ ਪਹਿਲਾਂ ਆਲ ਪਾਰਟੀ ਮੀਟਿੰਗ ’ਚ ਕਾਂਗਰਸ ਨੇ ਅਡਾਨੀ ਮਾਮਲੇ ’ਤੇ ਚਰਚਾ ਮੰਗੀ


ਮਨੀਪੁਰ ਹਿੰਸਾ ਤੇ ਪ੍ਰਦੂਸ਼ਣ ਨਾਲ ਜੂਝ ਰਹੇ ਦੇਸ਼ ਤੇ ਹੋਰ ਮਾਮਲੇ ਵੀ ਚੁੱਕੇ
ਨਵੀਂ ਦਿੱਲੀ/ਬਿਊਰੋ ਨਿਊਜ਼ : ਸੰਸਦ ਦੇ ਸਰਦ ਰੁੱਤ ਸੈਸਨ ਤੋਂ ਪਹਿਲਾਂ ਅੱਜ ਸਰਕਾਰ ਵੱਲੋਂ ਸੱਦੀ ਗਈ ਰਵਾਇਤੀ ਸਰਬ ਪਾਰਟੀ ਮੀਟਿੰਗ ਵਿੱਚ ਕਾਂਗਰਸ ਨੇ ਅਡਾਨੀ ਸਮੂਹ ’ਤੇ ਰਿਸਵਤਖੋਰੀ ’ਤੇ ਲੱਗੇ ਦੋਸ਼ਾਂ ’ਤੇ ਚਰਚਾ ਦੀ ਮੰਗ ਕੀਤੀ। ਇਸ ਤੋਂ ਇਲਾਵਾ ਵਿਰੋਧੀ ਪਾਰਟੀ ਨੇ ਮਨੀਪੁਰ ਮੁੱਦੇ, ਉੱਤਰੀ ਭਾਰਤ ਵਿੱਚ ਪ੍ਰਦੂਸਣ ਅਤੇ ਰੇਲ ਹਾਦਸਿਆਂ ’ਤੇ ਵੀ ਚਰਚਾ ਦੀ ਮੰਗ ਕੀਤੀ। ਕਾਂਗਰਸ ਆਗੂ ਪ੍ਰਮੋਦ ਤਿਵਾੜੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਦੀ ਪਾਰਟੀ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸੈਸਨ ਵਿਚ ਅਡਾਨੀ ਸਮੂਹ ’ਤੇ ਰਿਸਵਤਖੋਰੀ ਦੇ ਦੋਸ਼ਾਂ ’ਤੇ ਚਰਚਾ ਦੀ ਇਜਾਜਤ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਚਾਹੁੰਦੀ ਹੈ ਕਿ ਸੋਮਵਾਰ ਨੂੰ ਇਸ ਮੁੱਦੇ ਨੂੰ ਸੰਸਦ ਵਿਚ ਸਭ ਤੋਂ ਪਹਿਲਾਂ ਉਠਾਇਆ ਜਾਵੇ। ਰਾਜ ਸਭਾ ਮੈਂਬਰ ਨੇ ਕਿਹਾ ਕਿ ਇਹ ਦੇਸ ਦੇ ਆਰਥਿਕ ਅਤੇ ਸੁਰੱਖਿਆ ਹਿੱਤਾਂ ਨਾਲ ਜੁੜਿਆ ਗੰਭੀਰ ਮੁੱਦਾ ਹੈ ਕਿਉਂਕਿ ਇਸ ਕੰਪਨੀ ਵੱਲੋਂ ਆਪਣੇ ਸੌਰ ਊਰਜਾ ਪ੍ਰਾਜੈਕਟਾਂ ਲਈ ਅਨੁਕੂਲ ਸੌਦੇ ਲਈ ਸਿਆਸਤਦਾਨਾਂ ਅਤੇ ਨੌਕਰਸਾਹਾਂ ਨੂੰ 2,300 ਕਰੋੜ ਰੁਪਏ ਤੋਂ ਵੱਧ ਦਾ ਭੁਗਤਾਨ ਕੀਤਾ ਗਿਆ ਸੀ। ਕਾਂਗਰਸ ਆਗੂ ਨੇ ਕਿਹਾ ਕਿ ਕਾਂਗਰਸ ਉੱਤਰੀ ਭਾਰਤ ਵਿੱਚ ਗੰਭੀਰ ਹਵਾ ਪ੍ਰਦੂਸਣ, ਮਨੀਪੁਰ ਦੀ ਸਥਿਤੀ ਜੋ ਕਾਬੂ ਤੋਂ ਬਾਹਰ ਹੋ ਗਈ ਹੈ ਅਤੇ ਰੇਲ ਹਾਦਸਿਆਂ ਵਰਗੇ ਮੁੱਦਿਆਂ ’ਤੇ ਵੀ ਚਰਚਾ ਚਾਹੁੰਦੀ ਹੈ। ਇਸ ਵੇਲੇ ਦਿੱਲੀ ਤੇ ਆਸ ਪਾਸ ਦੇ ਖੇਤਰਾਂ ਵਿਚ ਪ੍ਰਦੂਸ਼ਣ ਨੇ ਲੋਕਾਂ ਦਾ ਨੱਕ ਵਿਚ ਦਮ ਕੀਤਾ ਹੋਇਆ ਹੈ ਤੇ ਲੋਕ ਗੰਭੀਰ ਬਿਮਾਰੀਆਂ ਦੀ ਮਾਰ ਹੇਠ ਆ ਰਹੇ ਹਨ।

RELATED ARTICLES
POPULAR POSTS