Breaking News
Home / ਕੈਨੇਡਾ / Front / ਦਿੱਲੀ ਚੋਣਾਂ ਤੋਂ ਪਹਿਲਾਂ ‘ਆਪ’ ਦਾ ਵੱਡਾ ਐਲਾਨ-ਦਿੱਲੀ ’ਚ 80 ਹਜ਼ਾਰ ਹੋਰ ਬਜ਼ੁਰਗਾਂ ਨੂੰ ਪੈਨਸ਼ਨ

ਦਿੱਲੀ ਚੋਣਾਂ ਤੋਂ ਪਹਿਲਾਂ ‘ਆਪ’ ਦਾ ਵੱਡਾ ਐਲਾਨ-ਦਿੱਲੀ ’ਚ 80 ਹਜ਼ਾਰ ਹੋਰ ਬਜ਼ੁਰਗਾਂ ਨੂੰ ਪੈਨਸ਼ਨ

ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਵਿਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬਜ਼ੁਰਗਾਂ ਦੀ ਪੈਨਸ਼ਨ ਸਕੀਮ ਨੂੰ ਦੁਬਾਰਾ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਸਕੀਮ ਵਿਚ 80 ਹਜ਼ਾਰ ਹੋਰ ਬਜ਼ੁਰਗਾਂ ਨੂੰ ਜੋੜਿਆ ਗਿਆ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ 4 ਲੱਖ 50 ਹਜ਼ਾਰ ਬਜ਼ੁਰਗਾਂ ਨੂੰ ਇਸ ਸਕੀਮ ਦਾ ਫਾਇਦਾ ਮਿਲਦਾ ਸੀ। ਹੁਣ ਪੰਜ ਲੱਖ ਤੋਂ ਜ਼ਿਆਦਾ ਬਜ਼ੁਰਗ ਇਸ ਸਕੀਮ ਦੇ ਦਾਇਰੇ ਵਿਚ ਆ ਜਾਣਗੇ। ਇਸੇ ਤਹਿਤ 60 ਤੋਂ 69 ਸਾਲ ਤੱਕ ਦੇ ਬਜ਼ੁਰਗਾਂ ਨੂੰ ਹਰ ਮਹੀਨੇ 2 ਹਜ਼ਾਰ ਰੁਪਏ ਦਿੱਤੇ ਜਾਣਗੇ ਅਤੇ 70 ਸਾਲ ਤੋਂ ਉਪਰ ਦੇ ਬਜ਼ੁਰਗਾਂ ਨੂੰ ਹਰ ਮਹੀਨੇ 2500 ਰੁਪਏ ਮਹੀਨਾ ਮਿਲੇਗਾ। ਇਸ ਸਕੀਮ ਦਾ ਐਲਾਨ ਕਰਦੇ ਹੋਏ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਬਜ਼ੁਰਗਾਂ ਦੇ ਅਸ਼ੀਰਵਾਦ ਨਾਲ ਹੀ ਉਹ ਜੇਲ੍ਹ ਤੋਂ ਬਾਹਰ ਆਏ ਹਨ ਅਤੇ ਇਹ ਸਕੀਮ ਬਜ਼ੁਰਗਾਂ ਦਾ ਸ਼ੁਕਰੀਆ ਅਦਾ ਕਰਨ ਲਈ ਹੈ।

Check Also

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ

ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …