Breaking News
Home / Uncategorized / ਬਿਕਰਮ ਮਜੀਠੀਆ ਨੇ ਪੰਜਾਬ ਸਰਕਾਰ ਨੂੰ ਦੋ ਮੁੱਦਿਆਂ ’ਤੇ ਵਿਧਾਨ ਸਭਾ ਸੈਸ਼ਨ ਸੱਦਣ ਦੀ ਦਿੱਤੀ ਸਲਾਹ

ਬਿਕਰਮ ਮਜੀਠੀਆ ਨੇ ਪੰਜਾਬ ਸਰਕਾਰ ਨੂੰ ਦੋ ਮੁੱਦਿਆਂ ’ਤੇ ਵਿਧਾਨ ਸਭਾ ਸੈਸ਼ਨ ਸੱਦਣ ਦੀ ਦਿੱਤੀ ਸਲਾਹ


ਕਿਹਾ : ਜੇਕਰ ਮਾਨ ਸਰਕਾਰ ਅਜਿਹਾ ਨਹੀਂ ਕਰਦੀ ਤਾਂ ਸਮਝੋ ਇਨ੍ਹਾਂ ਦੀ ਕੇਂਦਰ ਨਾਲ ਹੈ ਸੈਟਿੰਗ
ਚੰਡੀਗੜ੍ਹ/ਬਿਊਰੋ ਨਿਊਜ਼ : ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ ਚੋਣਾਂ ਕਰਵਾਉਣ ਲਈ ਵਿਦਿਆਰਥੀਆਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਵਿਚ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਅਤੇ ਹਰਿਆਣਾ ਨੂੰ ਵਿਧਾਨ ਸਭਾ ਲਈ ਚੰਡੀਗੜ੍ਹ ’ਚ ਜਗ੍ਹਾ ਦੇਣ ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਤੁਰੰਤ ਵਿਧਾਨ ਸਭਾ ਸੈਸ਼ਨ ਬੁਲਾਉਣਾ ਚਾਹੀਦਾ ਹੈ। ਮਜੀਠੀਆ ਨੇ ਕਿਹਾ ਕਿ ਜੇਕਰ ਪੰਜਾਬ ਦੀ ਮਾਨ ਸਰਕਾਰ ਸੈਸ਼ਨ ਨਹੀਂ ਬੁਲਾਉਂਦੀ ਤਾਂ ਪੰਜਾਬ ਦੇ ਲੋਕਾਂ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਪੰਜਾਬ ਸਰਕਾਰ ਦੀ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨਾਲ ਪੂਰੀ ਤਰ੍ਹਾਂ ਨਾਲ ਸੈਟਿੰਗ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ’ਤੇ ਪੂਰੀ ਤਰ੍ਹਾਂ ਨਾਲ ਪੰਜਾਬ ਦਾ ਹੱਕ ਹੈ ਅਤੇ ਜੇਕਰ ਭਾਰਤੀ ਜਨਤਾ ਪਾਰਟੀ ਅਸਲ ਵਿਚ ਸੰਵਿਧਾਨ ਨੂੰ ਸਮਰਪਿਤ ਹੈ ਤਾਂ ਉਹ ਪੰਜਾਬ ਦੇ ਹੱਕ ਨੂੰ ਨਹੀਂ ਖੋ ਸਕਦੀ। ਜ਼ਿਕਰਯੋਗ ਹੈ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ ਚੋਣਾਂ ਕਰਵਾਉਣ ਲਈ ਵਿਦਿਆਰਥੀਆਂ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ।

Check Also

ਭਾਰਤੀ ਸੰਵਿਧਾਨ ਦੀ 75ਵੀਂ ਵਰ੍ਹੇਗੰਢ

26 ਨਵੰਬਰ, 1949 ਨੂੰ ਭਾਰਤ ਦਾ ਸੰਵਿਧਾਨ ਮੁਕੰਮਲ ਹੋਇਆ ਸੀ ਤੇ ਇਸ ਤਰ੍ਹਾਂ ਇਸ ਨੇ …