Breaking News
Home / ਕੈਨੇਡਾ / Front / ਕਿਸਾਨ ਆਗੂਆਂ ਨੇ ਖਨੌਰੀ ’ਚ ਕੀਤੀ ਪ੍ਰੈਸ ਕਾਨਫਰੰਸ

ਕਿਸਾਨ ਆਗੂਆਂ ਨੇ ਖਨੌਰੀ ’ਚ ਕੀਤੀ ਪ੍ਰੈਸ ਕਾਨਫਰੰਸ

ਸਰਵਣ ਸਿੰਘ ਪੰਧੇਰ ਨੇ ਕਿਹਾ : ਸਾਡੀ ਲੜਾਈ ਸਿਰਫ ਕੇਂਦਰ ਸਰਕਾਰ ਨਾਲ
ਖਨੌਰੀ/ਬਿਊਰੋ ਨਿਊਜ਼
ਖਨੌਰੀ ਬਾਰਡਰ ਤੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਵਲੋਂ ਹਿਰਾਸਤ ਵਿਚ ਲਏ ਜਾਣ ਤੋਂ ਬਾਅਦ ਕਿਸਾਨ ਆਗੂਆਂ ਵਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਮੌਕੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸਾਡੀ ਲੜਾਈ ਕੇਂਦਰ ਸਰਕਾਰ ਨਾਲ ਹੈ, ਸੂਬਾ ਸਰਕਾਰ ਨਾਲ ਨਹੀਂ। ਉਨ੍ਹਾਂ ਕਿਹਾ ਕਿ ਕੇਂਦਰ ਕੋਲ ਗੱਲਬਾਤ ਲਈ 10 ਦਿਨ ਦਾ ਸਮਾਂ ਹੈ ਤੇ ਉਨ੍ਹਾਂ ਸਾਡੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਕਿਸਾਨਾਂ ਵਲੋਂ ਪਹਿਲਾਂ ਉਲੀਕਿਆ ਪ੍ਰੋਗਰਾਮ ਜਿਉਂ ਦਾ ਤਿਉਂ ਰਹੇਗਾ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਕ ਡੱਲੇਵਾਲ ਨੂੰ ਗਿ੍ਰਫਤਾਰ ਕੀਤਾ ਹੈ ਪਰ ਇਕ ਡੱਲੇਵਾਲ ਦੇ ਨਾਲ ਕਈ ਹੋਰ ਡੱਲੇਵਾਲ ਵੀ ਖੜ੍ਹੇ ਹਨ।

Check Also

ਐੱਨਆਰਆਈਜ਼ ਨੂੰ ਸੰਸਦ ’ਚ ਨੁਮਾਇੰਦਗੀ ਦੇਣ ਦੀ ਉਠੀ ਮੰਗ

ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਸਿੰਘ ਹੁੱਡਾ ਨੇ ਇਸ ਮੰਗ ਦਾ ਕੀਤਾ ਸਮਰਥਨ ਨਵੀਂ ਦਿੱਲੀ/ਬਿਊਰੋ ਨਿਊਜ਼ …