ਪ੍ਰਤੀਨਿਧੀ ਸਦਨ ਨੇ ਬਿੱਲ ਕੀਤਾ ਪਾਸ
ਮੈਲਬਰਨ/ਬਿਊਰੋ ਨਿਊਜ਼
ਆਸਟਰੇਲੀਆ ਦੇ ਪ੍ਰਤੀਨਿਧੀ ਸਦਨ ਨੇ ਇਕ ਬਿੱਲ ਪਾਸ ਕੀਤਾ ਹੈ, ਜੋ ਕਿ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸੋਸ਼ਲ ਮੀਡੀਆ ਦੀ ਵਰਤੋ ਕਰਨ ’ਤੇ ਪਾਬੰਦੀ ਲਗਾਵੇਗਾ। ਵਿਸ਼ਵ ਦੇ ਪਹਿਲੇ ਇਸ ਕਾਨੂੰਨ ਨੂੰ ਅੰਤਿਮ ਰੂਪ ਦੇਣ ਲਈ ਸੈਨੇਟ ’ਤੇ ਛੱਡ ਦਿੱਤਾ ਗਿਆ ਹੈ। ਇਸ ਬਿੱਲ ਦੇ ਹੱਕ ਵਿੱਚ 102 ਵੋਟਾਂ ਪਈਆਂ, ਜਦਕਿ ਵਿਰੋਧ ਵਿੱਚ ਸਿਰਫ 13 ਵੋਟਾਂ ਪਈਆਂ। ਸੰਚਾਰ ਮੰਤਰੀ ਮਿਸ਼ੇਲ ਰੋਲੈਂਡ ਨੇ ਕਿਹਾ ਕਿ ਸੈਨੇਟ ਇਸ ਬਿੱਲ ’ਤੇ ਬਹਿਸ ਕਰੇਗੀ। ਉਧਰ ਦੂਜੇ ਪਾਸੇ ਆਲੋਚਕਾਂ ਨੇ ਇਹ ਦਲੀਲ ਦਿੱਤੀ ਹੈ ਕਿ ਇਸ ਤਰ੍ਹਾਂ ਦੀ ਪਾਬੰਦੀ ਬੱਚਿਆਂ ਨੂੰ ਅਲੱਗ ਕਰ ਦੇਵੇਗੀ ਅਤੇ ਉਹਨਾਂ ਨੂੰ ਸੋਸ਼ਲ ਮੀਡੀਆ ਦੇ ਸਕਾਰਾਤਮਕ ਪਹਿਲੂਆਂ ਤੋਂ ਵੀ ਵਾਂਝੇ ਕਰ ਦੇਵੇਗੀ।