ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਕਿਸੇ ਸਮੇਂ ਵੀ ਨਿਗਮ ਚੋਣਾਂ ਦਾ ਐਲਾਨ ਹੋ ਸਕਦਾ ਹੈ। ਇਸਦੇ ਲਈ ਪੰਜਾਬ ਸਰਕਾਰ ਨੇ ਸੂਬੇ ਦੇ ਚੋਣ ਕਮਿਸ਼ਨ ਨੂੰ ਇਕ ਪੱਤਰ ਲਿਖਿਆ ਹੈ। ਹੁਣ ਚੋਣ ਕਮਿਸ਼ਨ ਨੇ ਤੈਅ ਕਰਨਾ ਹੈ ਕਿ ਕਦੋਂ ਚੋਣਾਂ ਕਰਵਾਉਣੀਆਂ ਹਨ। ਇਹ ਜਾਣਕਾਰੀ ਪੰਜਾਬ ਦੇ ਚੋਣ ਵਿਭਾਗ ਨਾਲ ਸਬੰਧਤ ਮੰਤਰੀ ਡਾ. ਰਵਜੋਤ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇਹ ਚੋਣਾਂ ਪਾਰਟੀ ਨਿਸ਼ਾਨ ’ਤੇ ਲੜੀਆਂ ਜਾਣਗੀਆਂ। ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਚੋਣ ਵਿਭਾਗ ਨੂੰ ਦੱਸ ਦਿੱਤਾ ਗਿਆ ਹੈ ਕਿ ਸੂਬਾ ਸਰਕਾਰ ਦਸੰਬਰ ਮਹੀਨੇ ਦੇ ਅਖੀਰ ਤੱਕ ਨਿਗਮ ਚੋਣਾਂ ਲਈ ਤਿਆਰ ਹੈ। ਉਨ੍ਹਾਂ ਦੱਸਿਆ ਕਿ ਇਹ ਚੋਣਾਂ ਸ਼ਹਿਰੀ ਖੇਤਰ ਵਿਚ ਹੋਣਗੀਆਂ ਅਤੇ ਪੁਰਾਣੀ ਵਾਰਡਬੰਦੀ ਦੇ ਮੁਤਾਬਕ ਹੀ ਹੋਣੀਆਂ ਹਨ।