ਕਿਹਾ : ਮੇਰਾ ਰੋਮ ਰੋਮ ਸ੍ਰੀ ਅਕਾਲ ਤਖਤ ਸਾਹਿਬ ਨੂੰ ਹੈ ਸਮਰਪਿਤ
ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋ ਕੇ ਪੰਜ ਸਿੰਘ ਸਾਹਿਬਾਨਾਂ ਨੂੰ ਆਪਣਾ ਸਪੱਸ਼ਟੀਕਰਨ ਸੌਂਪਣਗੇ। ਉਨ੍ਹਾਂ ਕਿਹਾ ਕਿ ਉਹ ਲੰਬਾ ਸਮਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬਤੌਰ ਜਥੇਦਾਰ ਸੇਵਾ ਕਰ ਚੁੱਕੇ ਹਨ ਅਤੇ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਯਾਦਾ ਤੇ ਪਰੰਪਰਾਵਾਂ ਨੂੰ ਭਲੀ ਭਾਂਤ ਸਮਝਦੇ ਹਨ। ਗਿਆਨੀ ਗੁਰਬਚਨ ਸਿੰਘ ਨੇ ਅੱਗੇ ਕਿਹਾ ਕਿ ਉਨ੍ਹਾਂ ਦਾ ਰੋਮ ਰੋਮ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੈ ਅਤੇ ਉਹ ਸਿੰਘ ਸਾਹਿਬਾਨ ਦੇ ਆਦੇਸ਼ ਨੂੰ ਮੰਨਦੇ ਹੋਏ ਇਕ ਨਿਮਾਣੇ ਸਿੱਖ ਵਾਂਗ 2 ਦਸੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਦੇਣਗੇ। ਜ਼ਿਕਰਯੋਗ ਹੈ ਕਿ ਗਿਆਨੀ ਗੁਰਬਚਨ ਸਿੰਘ ਦੀ ਅਗਵਾਈ ਵਿਚ ਪੰਜ ਸਿੰਘ ਸਾਹਿਬਾਨ ਨੇ 24 ਸਤੰਬਰ 2015 ਵਿਚ ਡੇਰਾ ਸਿਰਸਾ ਮੁਖੀ ਨੂੰ ਮਾਫ਼ੀ ਦਿੱਤੀ ਗਈ ਸੀ। ਜਿਸ ਤੋਂ ਬਾਅਦ ਸਿੱਖ ਪੰਥ ਦੇ ਰੋਹ ਨੂੰ ਦੇਖਦੇ ਹੋਏ 15 ਅਕਤੂਬਰ 2015 ਨੂੰ ਇਹ ਮਾਫ਼ੀਨਾਮਾ ਵਾਪਸ ਲੈ ਲਿਆ ਗਿਆ ਸੀ।
Check Also
ਦਿੱਲੀ ’ਚ ‘ਆਪ’ ਦੇ ਤਿੰਨ ਕੌਂਸਲਰ ਭਾਜਪਾ ’ਚ ਹੋਏ ਸ਼ਾਮਲ
ਅਪ੍ਰੈਲ ਮਹੀਨੇ ’ਚ ਹੋਣੀ ਹੈ ਮੇਅਰ ਦੀ ਚੋਣ ਨਵੀਂ ਦਿੱਲੀ/ਬਿਊਰੋ ਨਿਊਜ਼ : ਵਿਧਾਨ ਸਭਾ ਚੋਣਾਂ …