Breaking News
Home / ਕੈਨੇਡਾ / Front / ਹੇਮੰਤ ਸੋਰੇਨ ਨੇ ਚੌਥੀ ਵਾਰ ਝਾਰਖੰਡ ਦੇ ਮੁੱਖ ਮੰਤਰੀ ਵਜੋਂ ਅਹੁਦੇ ਦੀ ਚੁੱਕੀ ਸਹੁੰ

ਹੇਮੰਤ ਸੋਰੇਨ ਨੇ ਚੌਥੀ ਵਾਰ ਝਾਰਖੰਡ ਦੇ ਮੁੱਖ ਮੰਤਰੀ ਵਜੋਂ ਅਹੁਦੇ ਦੀ ਚੁੱਕੀ ਸਹੁੰ


ਸਮਾਗਮ ਦੌਰਾਨ ਰਾਹੁਲ ਗਾਂਧੀ, ਕੇਜਰੀਵਾਲ ਅਤੇ ਮਮਤਾ ਬੈਨਰਜੀ ਸਮੇਤ 10 ਪਾਰਟੀਆਂ ਦੇ ਆਗੂ ਰਹੇ ਮੌਜੂਦ
ਰਾਂਚੀ/ਬਿਊਰੋ ਨਿਊਜ਼ : ਝਾਰਖੰਡ ਮੁਕਤੀ ਮੋਰਚਾ ਦੇ ਆਗੂ ਹੇਮੰਤ ਸੋਰੇਨ ਨੇ ਅੱਜ ਚੌਥੀ ਵਾਰ ਝਾਰਖੰਡ ਦੇ ਮੁੱਖ ਮੰਤਰੀ ਵਜੋਂ ਅਹੁਦੇ ਦੀ ਸਹੁੰ ਚੁੱਕੀ। ਰਾਂਚੀ ਦੇ ਮੋਰਹਾਬਾਦੀ ਮੈਦਾਨ ’ਚ ਰਾਜਪਾਲ ਸੰਤੋਸ਼ ਗੰਗਵਾਰ ਨੇ ਹੇਮੰਤ ਸੋਰੇਨ ਨੂੰ ਅਹੁਦੇ ਦੇ ਭੇਤ ਗੁਪਤ ਰੱਖਣ ਦੀ ਸਹੁੰ ਚੁਕਾਈ ਜਦਕਿ ਮੰਤਰੀ ਮੰਡਲ ਦਾ ਵਿਸਥਾਰ ਬਾਅਦ ਵਿਚ ਕੀਤਾ ਜਾਵੇਗਾ। ਸਹੁੰ ਚੁੱਕ ਸਮਾਗਮ ਦੌਰਾਨ ਇੰਡੀਆ ਗੱਠਜੋੜ ਦੀਆਂ 10 ਪਾਰਟੀਆਂ ਦੇ 18 ਵੱਡੇ ਆਗੂ ਮੌਜੂਦ ਸਨ। ਜਿਨ੍ਹਾਂ ’ਚ ਕਾਂਗਰਸੀ ਆਗੂ ਰਾਹੁਲ ਗਾਂਧੀ, ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਸਪਾ ਮੁਖੀ ਅਖਿਲੇਸ਼ ਯਾਦਵ ਅਤੇ ਤੇਜਸਵੀ ਯਾਦਵ ਆਦਿ ਦਾ ਨਾਂ ਸ਼ਾਮਲ ਹੈ। ਜ਼ਿਕਰਯੋਗ ਹੈ ਕਿ 23 ਨਵੰਬਰ ਨੂੰ ਐਲਾਨੇ ਗਏ ਨਤੀਜਿਆਂ ਅਨੁਸਾਰ ਜੇਐਮਐਮ ਅਤੇ ਇੰਡੀਆ ਗੱਠਜੋੜ ਨੇ 81 ਵਿਚੋਂ 56 ਸੀਟਾਂ ’ਤੇ ਹਿੱਤ ਹਾਸਲ ਕੀਤੀ ਸੀ। ਇਨ੍ਹਾਂ ਵਿਚੋਂ ਝਾਰਖੰਡ ਮੁਕਤੀ ਮੋਰਚੇ ਦੀ 34, ਕਾਂਗਰਸ ਦੀਆਂ 16 , ਰਾਸ਼ਟਰੀ ਜਨਤਾ ਦਲ ਦੀਆਂ 4 ਅਤੇ ਮਾਲੇ ਦੀਆਂ 2 ਸੀਟਾਂ ਸ਼ਾਮਲ ਹਨ।

Check Also

ਐਸਜੀਪੀਸੀ ਪ੍ਰਧਾਨ ਨੇ ਦਿੱਲੀ ਦੇ ਮੈਟਰੋ ਸਟੇਸ਼ਨ ’ਤੇ ਸਿੱਖ ਵਿਅਕਤੀ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖਤ ਨਿੰਦਾ

ਕਿਹਾ : ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਹੋ ਰਹੀ ਖਿਲਵਾੜ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …