Breaking News
Home / ਕੈਨੇਡਾ / Front / ਪੰਜਾਬ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ’ਚ ਆਈ ਕਮੀ

ਪੰਜਾਬ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ’ਚ ਆਈ ਕਮੀ

ਐਨਜੀਟੀ ਨੇ ਕਿਹਾ : 2023 ਦੇ ਮੁਕਾਬਲੇ 2024 ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਹੋਈਆਂ ਘੱਟ
ਨਵੀਂ ਦਿੱਲੀ/ਬਿਊਰੋ ਨਿਊਜ਼
ਨੈਸ਼ਨਲ ਗ੍ਰੀਨ ਟਿ੍ਰਬਿਊਨਲ (ਐਨਜੀਟੀ) ਵੱਲੋਂ ਰਿਪੋਰਟ ਰਾਹੀਂ ਦੱਸਿਆ ਗਿਆ ਹੈ ਕਿ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 70 ਫੀਸਦੀ ਕਮੀ ਆਈ ਹੈ। ਐੱਨਜੀਟੀ ਨੇ ਪਰਾਲੀ ਸਾੜਨ ਕਾਰਨ ਦਿੱਲੀ ਐਨ.ਸੀ.ਆਰ. ਵਿੱਚ ਹਵਾ ਪ੍ਰਦੂਸ਼ਣ ਵਧਣ ਦੇ ਮਾਮਲੇ ’ਤੇ ਸੂਬਾ ਅਧਿਕਾਰੀਆਂ ਤੋਂ ਰਿਪੋਰਟ ਮੰਗੀ ਸੀ। ਇਸ ਤੋਂ ਬਾਅਦ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਵੱਲੋਂ 26 ਨਵੰਬਰ ਨੂੰ ਰਿਪੋਰਟ ਭੇਜੀ ਗਈ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਪੰਜਾਬ ਸਰਕਾਰ ਵਲੋਂ ਪਰਾਲੀ ਸਾੜਨ ਤੋਂ ਰੋਕਣ ਲਈ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ ਹੈ। ਜਿਸਦੇ ਨਤੀਜੇ ਵਜੋਂ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਚ ਜ਼ਿਆਦਾਤਰ ਕਮੀ ਆਈ ਹੈ। ਪਰਾਲੀ ਸਾੜਨ ਦੇ ਮਾਮਲੇ ਪਿਛਲੇ ਸਾਲ 25 ਨਵੰਬਰ 2023 ਨੂੰ 36,551 ਸਨ, ਜੋ ਹੁਣ 25 ਨਵੰਬਰ 2024 ਨੂੰ ਘੱਟ ਕੇ 10,479 ਰਹਿ ਗਏ ਹਨ। ਇਸ ਤਰ੍ਹਾਂ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਚ 70 ਫੀਸਦੀ ਦੀ ਕਮੀ ਆਈ ਹੈ।

Check Also

ਸ਼ੋ੍ਮਣੀ ਅਕਾਲੀ ਦਲ ਦੇ ਵਫ਼ਦ ਨੇ ਗੁਰਦੁਆਰਾ ਚੋਣ ਕਮਿਸ਼ਨਰ ਨਾਲ ਕੀਤੀ ਮੁਲਾਕਾਤ

ਸ਼ੋ੍ਮਣੀ ਕਮੇਟੀ ਦੀ ਚੋਣਾਂ ਲਈ ਬਣੀਆਂ ਵੋਟਰ ਸੂਚੀਆਂ ’ਚ ਹੋਈ ਗੜਬੜੀ ਦਾ ਮੁੱਦਾ ਚੁੱਕਿਆ ਚੰਡੀਗੜ੍ਹ/ਬਿਊਰੋ …