ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਬਿਨਾਂ ਐੱਨਓਸੀ ਤੋਂ ਪਲਾਟਾਂ ਦੀ ਰਜਿਸਟ੍ਰੇਸ਼ਨ ਕਰਵਾਉਣ ਸਬੰਧੀ ਕੀਤੇ ਵਾਅਦੇ ਨੂੰ ਪੂਰਾ ਕਰ ਦਿੱਤਾ ਹੈ। ਇਸ ਸਬੰਧੀ ਮਾਲ ਤੇ ਮਕਾਨ ਉਸਾਰੀ ਵਿਭਾਗ ਨੇ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ।
ਇਸ ਨੋਟੀਫਿਕੇਸ਼ਨ ਅਨੁਸਾਰ ਪੰਜਾਬ ਵਿੱਚ 1 ਦਸੰਬਰ ਤੋਂ 28 ਫਰਵਰੀ 2025 ਤੱਕ ਲੋਕ ਬਿਨਾਂ ਐੱਨਓਸੀ ਤੋਂ ਪਲਾਟਾਂ ਦੀਆਂ ਰਜਿਸਟਰੀਆਂ ਕਰਵਾ ਸਕਦੇ ਹਨ।
ਇਸ ਸਬੰਧੀ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸੂਬੇ ਦੇ ਸਾਰੇ ਡਿਵੀਜ਼ਨਲ ਕਮਿਸ਼ਨਰਾਂ ਤੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖ ਕੇ ਸੂਚਿਤ ਵੀ ਕਰ ਦਿੱਤਾ ਹੈ। ਇਸ ਦੇ ਨਾਲ ਹੀ ਕੈਬਨਿਟ ਮੰਤਰੀ ਨੇ ਸਾਰੇ ਡਿਵੀਜ਼ਨਲ ਕਮਿਸ਼ਨਰਾਂ ਤੇ ਡਿਪਟੀ ਕਮਿਸ਼ਨਰਾਂ ਨੂੰ ਬਿਨਾਂ ਐੱਨਓਸੀ ਤੋਂ ਪਲਾਟਾਂ ਦੀਆਂ ਰਜਿਸਟਰੀਆਂ ਸਬੰਧੀ ਹੁਕਮਾਂ ਦੀ ਸਖਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।