ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਵਿਧਾਨ ਦਿਵਸ ਮੌਕੇ ਸੁਪਰੀਮ ਕੋਰਟ ‘ਚ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਸੰਵਿਧਾਨ ਨੂੰ ਦੇਸ਼ ਦੇ ਵਰਤਮਾਨ ਤੇ ਭਵਿੱਖ ਦਾ ਮਾਰਗ ਦਰਸ਼ਕ ਕਰਾਰ ਦਿੱਤਾ ਅਤੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਮਾਜਿਕ ਤੇ ਵਿੱਤੀ ਬਰਾਬਰੀ ਲਿਆਉਣ ਲਈ ਕਈ ਕਦਮ ਚੁੱਕ ਕੇ ਸੰਵਿਧਾਨਕ ਮੁੱਲਾਂ ਨੂੰ ਮਜ਼ਬੂਤ ਕੀਤਾ ਹੈ। ਉਨ੍ਹਾਂ ਪਹਿਲੇ ਰਾਸ਼ਟਰਪਤੀ ਰਾਜਿੰਦਰ ਪ੍ਰਸਾਦ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਨ੍ਹਾਂ ਕਿਹਾ ਸੀ ਕਿ ਭਾਰਤ ਨੂੰ ਇਮਾਨਦਾਰ ਲੋਕਾਂ ਦੇ ਸਮੂਹ ਤੋਂ ਜ਼ਿਆਦਾ ਕੁਝ ਨਹੀਂ ਚਾਹੀਦਾ ਜੋ ਆਪਣੇ ਹਿੱਤਾਂ ਤੋਂ ਅੱਗੇ ਦੇਸ਼ ਨੂੰ ਰੱਖਣਗੇ। ਮੋਦੀ ਨੇ ਕਿਹਾ, ‘ਦੇਸ਼ ਸਭ ਤੋਂ ਪਹਿਲਾਂ ਦੀ ਇਹੀ ਭਾਵਨਾ ਭਾਰਤ ਦੇ ਸੰਵਿਧਾਨ ਨੂੰ ਆਉਣ ਵਾਲੀਆਂ ਸਦੀਆਂ ਤੱਕ ਜਿਊਂਦਾ ਰੱਖੇਗੀ।’
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀਲੰਕਾ ਤੋਂ ਮਛੂਆਰਿਆਂ ਦੀ ਰਿਹਾਈ ਦੀ ਕੀਤੀ ਮੰਗ
ਤਮਿਲਾਂ ਨੂੰ ਪੂਰਾ ਅਧਿਕਾਰ ਦੇਣ ਦੀ ਵੀ ਕੀਤੀ ਗੱਲ ਕੋਲੰਬੋ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ …