ਰਾਸ਼ਟਰਪਤੀ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ‘ਤੇ ਦਿੱਤਾ ਜ਼ੋਰ
ਉਪ ਰਾਸ਼ਟਰਪਤੀ ਨੇ ਅਸ਼ਾਂਤੀ ਫੈਲਾਉਣ ਨੂੰ ਜਮਹੂਰੀ ਸੰਸਥਾਵਾਂ ਲਈ ਖਤਰਾ ਦੱਸਿਆ
ਨਵੀਂ ਦਿੱਲੀ/ਬਿਊਰੋ ਨਿਊਜ਼
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸੰਵਿਧਾਨ ਨੂੰ ਦੇਸ਼ ਦਾ ਸਭ ਤੋਂ ਪਵਿੱਤਰ ਗ੍ਰੰਥ ਦੱਸਦਿਆਂ ਕਿਹਾ ਕਿ ਇਸ ਦੀ ਭਾਵਨਾ ਅਨੁਸਾਰ ਕਾਰਜ ਪਾਲਿਕਾ, ਵਿਧਾਨ ਪਾਲਿਕਾ ਤੇ ਨਿਆਂ ਪਾਲਿਕਾ ਦਾ ਫਰਜ਼ ਮਿਲ ਕੇ ਨਾਗਰਿਕਾਂ ਦਾ ਜੀਵਨ ਸੁਖਾਲਾ ਬਣਾਉਣਾ ਹੈ। ਮੁਰਮੂ ਨੇ ਸੰਵਿਧਾਨ ਦਿਵਸ ਮੌਕੇ ਇਹ ਵੀ ਕਿਹਾ ਕਿ ਦੇਸ਼ ਦੇ ਸੰਵਿਧਾਨ ‘ਚ ਹਰ ਨਾਗਰਿਕ ਦੇ ਬੁਨਿਆਦੀ ਫਰਜ਼ ਸਪੱਸ਼ਟ ਤੌਰ ‘ਤੇ ਪਰਿਭਾਸ਼ਤ ਹਨ ਜਿਨ੍ਹਾਂ ਵਿੱਚ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਕਰਨ, ਸੁਹਿਰਦਾ ਵਧਾਉਣ ਅਤੇ ਮਹਿਲਾਵਾਂ ਦਾ ਮਾਣ-ਸਨਮਾਨ ਬਣਾਏ ਰੱਖਣ ‘ਤੇ ਜ਼ੋਰ ਦਿੱਤਾ ਗਿਆ ਹੈ।
ਸੰਵਿਧਾਨ ਅਪਣਾਏ ਜਾਣ ਦੀ 75ਵੀਂ ਵਰ੍ਹੇਗੰਢ ਮੌਕੇ ਸੰਸਦ ਦੇ ਕੇਂਦਰੀ ਹਾਲ ‘ਚ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ, ‘ਸੰਵਿਧਾਨ ਦੀ ਭਾਵਨਾ ਅਨੁਸਾਰ ਕਾਰਜ ਪਾਲਿਕਾ, ਵਿਧਾਨ ਪਾਲਿਕਾ ਤੇ ਨਿਆਂ ਪਾਲਿਕਾ ਦਾ ਫਰਜ਼ ਨਾਗਰਿਕਾਂ ਦਾ ਜੀਵਨ ਸੁਖਾਲਾ ਬਣਾਉਣਾ ਹੈ। ਸੰਸਦ ਵੱਲੋਂ ਪਾਸ ਕੀਤੇ ਗਏ ਨਿਯਮਾਂ ਨਾਲ ਇਨ੍ਹਾਂ ਖਾਹਿਸ਼ਾਂ ਨੂੰ ਮਜ਼ਬੂਤੀ ਮਿਲੀ ਹੈ।’ ਸਮਾਗਮ ਨੂੰ ਸੰਬੋਧਨ ਕਰਦਿਆਂ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਹਾ ਕਿ ਜੇ ਪਾਰਟੀਆਂ ਧਰਮ ਨੂੰ ਦੇਸ਼ ਤੋਂ ਉੱਪਰ ਰਖਦੀਆਂ ਹਨ ਤਾਂ ਸਾਡੀ ਆਜ਼ਾਦੀ ਦੂਜੀ ਵਾਰ ਖਤਰੇ ‘ਚ ਪੈ ਜਾਵੇਗੀ। ਉਨ੍ਹਾਂ ਚੌਕਸ ਕੀਤਾ ਕਿ ਰਣਨੀਤੀ ਦੇ ਰੂਪ ‘ਚ ਅਸ਼ਾਂਤੀ ਫੈਲਾਉਣਾ ਜਮਹੂਰੀ ਸੰਸਥਾਵਾਂ ਲਈ ਖਤਰਨਾਕ ਹੈ।
Check Also
ਉੱਘੇ ਅਦਾਕਾਰ ਤੇ ਫਿਲਮਸਾਜ਼ ਮਨੋਜ ਕੁਮਾਰ ਦਾ ਦਿਹਾਂਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੁੱਖ ਦਾ ਇਜ਼ਹਾਰ ਮੁੰਬਈ/ਬਿਊਰੋ ਨਿਊਜ਼ ਉੱਘੇ ਅਦਾਕਾਰ ਤੇ ਫਿਲਮਸਾਜ਼ ਮਨੋਜ …