ਕਿਹਾ : ਪੰਥਕ ਰਾਜਨੀਤੀ ‘ਚ ਮੈਨੂੰ ਆਪਣੀ ਕੋਈ ਥਾਂ ਨਜ਼ਰ ਨਹੀਂ ਆਉਂਦੀ
ਅੰਮ੍ਰਿਤਸਰ/ਬਿਊਰੋ ਨਿਊਜ਼ : ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਨੇ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਸਮੇਤ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਵਰਕਿੰਗ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਭੇਜੇ ਅਸਤੀਫ਼ੇ ‘ਚ ਉਨ੍ਹਾਂ ਕਿਹਾ ਕਿ ਇਸ ਸਮੇਂ ਪਾਰਟੀ ਅੰਦਰ ਜੋ ਘਟਨਾਕ੍ਰਮ ਚੱਲ ਰਿਹਾ ਹੈ, ਉਸ ਨੂੰ ਦੇਖ ਕੇ ਲਗਦਾ ਹੈ ਕਿ ਪਾਰਟੀ ਅੰਦਰ ਉਹ ਗੱਲ ਨਹੀਂ ਹੋ ਰਹੀ, ਜਿਸ ਕਾਰਨ ਮੈਂ ਪਾਰਟੀ ਵਿਚ ਸ਼ਾਮਿਲ ਹੋਇਆ ਸੀ। ਮੈਨੂੰ ਲਗਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਧਰਮ ਅਤੇ ਪੰਥਕ ਏਜੰਡੇ ਵਿਚ ਉਲਝ ਕੇ ਰਹਿ ਗਿਆ ਹੈ ਅਤੇ ਮੈਨੂੰ ਇਸ ਪੰਥਕ ਰਾਜਨੀਤੀ ਵਿਚ ਆਪਣੀ ਕੋਈ ਥਾਂ ਨਜ਼ਰ ਨਹੀਂ ਆ ਰਹੀ। ਜਿਸ ਦੇ ਚਲਦਿਆਂ ਮੈਂ ਭਰੇ ਮਨ ਨਾਲ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਸਮੇਤ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ ਅਤੇ ਉਮੀਦ ਹੈ ਕਿ ਪਾਰਟੀ ਤੁਰੰਤ ਮੇਰੇ ਅਸਤੀਫੇ ਨੂੰ ਪ੍ਰਵਾਨ ਕਰ ਲਵੇਗੀ।
ਧਿਆਨ ਰਹੇ ਕਿ ਅਨਿਲ ਜੋਸ਼ੀ ਨੇ ਲੋਕ ਸਭਾ ਚੋਣਾਂ ਦੌਰਾਨ ਅੰਮ੍ਰਿਤਸਰ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਤੇ ਚੋਣ ਵੀ ਲੜੀ ਸੀ ਪਰ ਉਹ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਤੋਂ ਚੋਣ ਹਾਰ ਗਏ ਸਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਡੇਰਾਬਸੀ ਤੋਂ ਵਿਧਾਇਕ ਰਹੇ ਐਨ ਕੇ ਸ਼ਰਮਾ ਨੇ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਸੀ।
Check Also
ਉਦਯੋਗਪਤੀ ਨਿਤਿਨ ਕੋਹਲੀ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ
ਕੋਹਲੀ ਨੂੰ ਜਲੰਧਰ ਸੈਂਟਰਲ ਹਲਕੇ ਦਾ ਇੰਚਾਰਜ ਕੀਤਾ ਗਿਆ ਨਿਯੁਕਤ ਜਲੰਧਰ/ਬਿਊਰੋ ਨਿਊਜ਼ : ਜਲੰਧਰ ਦੇ …