Breaking News
Home / ਕੈਨੇਡਾ / Front / ਪੰਜਾਬ ਦੇ ਚਾਰ ਜ਼ਿਲ੍ਹਿਆਂ ਦੇ ਸਰਪੰਚਾਂ ਅਤੇ ਪੰਚਾਂ ਨੂੰ 3 ਦਸੰਬਰ ਨੂੰ ਚੁਕਾਈ ਜਾਵੇਗੀ ਸਹੁੰ

ਪੰਜਾਬ ਦੇ ਚਾਰ ਜ਼ਿਲ੍ਹਿਆਂ ਦੇ ਸਰਪੰਚਾਂ ਅਤੇ ਪੰਚਾਂ ਨੂੰ 3 ਦਸੰਬਰ ਨੂੰ ਚੁਕਾਈ ਜਾਵੇਗੀ ਸਹੁੰ


ਬਰਨਾਲਾ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਸ੍ਰੀ ਮੁਕਤਸਰ ਸਾਹਿਬ ’ਚ ਹੋਣਗੇ ਜ਼ਿਲ੍ਹਾ ਪੱਧਰ ਸਮਾਗਮ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਚਾਰ ਜ਼ਿਲ੍ਹਿਆਂ ਬਰਨਾਲਾ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਨਵੇਂ ਚੁਣੇ ਗਏ ਸਰਪੰਚਾਂ ਅਤੇ ਪੰਚਾਂ ਨੂੰ 3 ਦਸੰਬਰ ਨੂੰ ਸਹੁੰ ਚੁਕਾਈ ਜਾਵੇਗੀ। ਜ਼ਿਕਰਯੋਗ ਹੈ ਕਿ ਇਨ੍ਹਾਂ ਚਾਰ ਜ਼ਿਲ੍ਹਿਆਂ ਵਿਚ ਜ਼ਿਮਨੀ ਚੋਣਾਂ ਹੋਣ ਕਰਕੇ ਸਰਪੰਚਾਂ ਅਤੇ ਪੰਚਾਂ ਨੂੰ ਸਹੁੰ ਨਹੀਂ ਚੁਕਾਈ ਜਾ ਸਕੀ ਸੀ। ਜਦਕਿ ਪੰਜਾਬ ਦੇ ਬਾਕੀ ਜ਼ਿਲ੍ਹਿਆਂ ਦੇ ਸਰਪੰਚਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿਚ ਲੁਧਿਆਣਾ ਵਿਖੇ 8 ਨਵੰਬਰ ਨੂੰ ਸਹੁੰ ਚੁਕਾ ਦਿੱਤੀ ਗਈ ਸੀ ਜਦਕਿ ਪੰਚਾਂ ਨੂੰ 19 ਨਵੰਬਰ ਨੂੰ ਜ਼ਿਲ੍ਹਾ ਪੱਧਰੀ ਸਮਾਗਮਾਂ ਦੌਰਾਨ ਸਹੁੰ ਚੁਕਾਈ ਗਈ ਸੀ। ਹੁਣ ਆਉਂਦੀ 3 ਦਸੰਬਰ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਹੁਸ਼ਿਆਰਪੁਰ ਵਿਖੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਬਰਨਾਲਾ ਵਿਖੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਗੁਰਦਾਸਪੁਰ ਵਿਖੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਸਰਪੰਚਾਂ ਅਤੇ ਸਰਪੰਚਾਂ ਨੂੰ ਸਹੁੰ ਚੁਕਾਉਣਗੇ। ਇਨ੍ਹਾਂ ਸਹੁੰ ਚੁੱਕਾ ਸਮਾਗਮਾਂ ਦੌਰਾਨ ਜ਼ਿਲ੍ਹੇ ਨਾਲ ਸਬੰਧਤ ਵਿਧਾਇਕਾਂ ਨੂੰ ਵੀ ਹਾਜ਼ਰ ਹੋਣ ਲਈ ਕਿਹਾ ਗਿਆ ਹੈ।

Check Also

ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨੇ ਸੰਸਦ ਭਵਨ ਦੇ ਬਾਹਰ ਕੀਤਾ ਵਿਰੋਧ ਪ੍ਰਦਰਸ਼ਨ

ਕਿਹਾ : ਸਰਕਾਰ ਕਿਸਾਨਾਂ ਦੀਆਂ ਫਸਲਾਂ ਖਰੀਦਣ ’ਚ ਜਾਣ ਬੁੱਝ ਕੇ ਕਰ ਰਹੀ ਹੈ ਦੇਰੀ …