ਨਗਰ ਨਿਗਮ ਚੋਣਾਂ ਜਨਵਰੀ ’ਚ ਕਰਵਾਉਣ ਦੀ ਦਿੱਤੀ ਸਲਾਹ
ਚੰਡੀਗੜ੍ਹ/ਬਿਊਰੋ ਨਿਊਜ਼ : ਸੂਬੇ ਦੇ ਚੋਣ ਕਮਿਸ਼ਨ ਵੱਲੋਂ ਪੰਜਾਬ ਵਿਚ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਸਬੰਧੀ ਕਿਸੇ ਵੀ ਸਮੇਂ ਐਲਾਨ ਕੀਤਾ ਜਾ ਸਕਦਾ ਹੈ। ਸੂਬਾ ਸਰਕਾਰ ਵੱਲੋਂ ਵੀ ਚੋਣ ਕਮਿਸ਼ਨ ਨੂੰ ਕਿਹਾ ਗਿਆ ਸੀ ਕਿ ਨਗਰ ਨਿਗਮ ਚੋਣਾਂ ਦਸੰਬਰ ਮਹੀਨੇ ਦੇ ਅੰਤ ਤੱਕ ਕਰਵਾ ਲਈਆਂ ਜਾਣਗੀਆਂ। ਪਰ ਇਸ ਮਾਮਲੇ ਵਿਚ ਪੰਜਾਬ ਭਾਜਪਾ ਵੱਲੋਂ ਸੂਬੇ ਦੇ ਚੋਣ ਕਮਿਸ਼ਨ ਨੂੰ ਇਕ ਪੱਤਰ ਲਿਖ ਕੇ ਨਗਰ ਨਿਗਮ ਚੋਣਾਂ ਜਨਵਰੀ ’ਚ ਕਰਵਾਉਣ ਦੀ ਸਲਾਹ ਦਿੱਤੀ ਗਈ ਹੈ। ਭਾਜਪਾ ਵੱਲੋਂ ਲਿਖੇ ਗਏ ਪੱਤਰ ਵਿਚ ਕਿਹਾ ਗਿਆ ਹੈ ਕਿ 12 ਦਸੰਬਰ ਤੋਂ ਲੈ ਕੇ 31 ਦਸੰਬਰ ਤੱਕ ਸਮੁੱਚੇ ਪੰਜਾਬ ਅੰਦਰ ਸ਼ਹੀਦੀ ਪਖਵਾੜਾ ਮਨਾਇਆ ਜਾਂਦਾ ਹੈ ਜਦਕਿ 6 ਜਨਵਰੀ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਉਨ੍ਹਾਂ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਚੋਣ ਪ੍ਰੋਗਰਾਮ ਬਣਾਉਂਦੇ ਸਮੇਂ ਇਨ੍ਹਾਂ ਪਵਿੱਤਰ ਦਿਹਾੜਿਆਂ ਦਾ ਧਿਆਨ ਰੱਖਿਆ ਜਾਵੇ। ਕਿਉਂਕਿ ਇਨ੍ਹਾਂ ਸਮਾਗਮਾਂ ’ਚ ਸੂਬੇ ਦੇ ਲੋਕਾਂ ਵੱਲੋਂ ਵਧ ਚੜ੍ਹ ਕੇ ਹਿੱਸਾ ਲਿਆ ਜਾਂਦਾ ਹੈ ਅਤੇ ਅਜਿਹੇ ਮਾਹੌਲ ਵਿਚ ਨਗਰ ਨਿਗਮ ਚੋਣਾਂ ਕਰਵਾਉਣ ਨਾਲ ਵੋਟਿੰਗ ’ਤੇ ਅਸਰ ਪਵੇਗਾ।
Check Also
ਦੀਪਕ ਚਨਾਰਥਲ ਬਣੇ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਦੇ ਪ੍ਰਧਾਨ
ਭੁਪਿੰਦਰ ਮਲਿਕ ਜਨਰਲ ਸਕੱਤਰ ਤੇ ਪਾਲ ਅਜਨਬੀ ਚੁਣੇ ਗਏ ਸੀਨੀਅਰ ਮੀਤ ਪ੍ਰਧਾਨ ਚੰਡੀਗੜ੍ਹ : ਪੰਜਾਬੀ …