ਕਾਂਗਰਸ ਸਣੇ ਸਮੂਹ ਵਿਰੋਧੀ ਧਿਰ ਨੇ ਗੌਤਮ ਅਡਾਨੀ ਮੁੱਦੇ ’ਤੇ ਕੇਂਦਰ ਸਰਕਾਰ ਨੂੰ ਘੇਰਿਆ
ਨਵੀਂ ਦਿੱਲੀ/ਬਿਊਰੋ ਨਿਊਜ਼ : ਲੋਕ ਸਭਾ ਦੇ ਸਰਦ ਰੁੱਤ ਸੈਸ਼ਨ ਦੇ ਅੱਜ ਚੌਥੇ ਦੀ ਕਾਰਵਾਈ ਜਦੋਂ ਸ਼ੁਰੂ ਹੋਈ ਤਾਂ ਕਾਂਗਰਸ ਪਾਰਟੀ ਸਮੇਤ ਸਮੂਹ ਵਿਰੋਧੀ ਧਿਰਾਂ ਨੇ ਗੌਤਮ ਅਡਾਨੀ ਦੇ ਮੁੱਦੇ ’ਤੇ ਕੇਂਦਰ ਸਰਕਾਰ ਨੂੰ ਘੇਰਿਆ। ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵੱਲੋਂ ਲੋਕ ਸਭਾ ਦੀ ਕਾਰਵਾਈ ਦੌਰਾਨ ਲਗਾਤਾਰ ਹੰਗਾਮਾ ਕੀਤਾ ਗਿਆ ਅਤੇ ਸਪੀਕਰ ਓਮ ਬਿਰਲਾ ਵੱਲੋਂ ਉਨ੍ਹਾਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਵਿਰੋਧੀ ਧਿਰ ਸ਼ਾਂਤ ਨਹੀਂ ਹੋਈ। ਇਸ ਤੋਂ ਬਾਅਦ ਸਪੀਕਰ ਨੇ ਕਿਹਾ ਕਿ ਸਹਿਮਤੀ-ਅਸਹਿਮਤੀ ਲੋਕਤੰਤਰ ਦੀ ਤਾਕਤ ਹੈ ਅਤੇ ਮੈਂ ਆਸ ਕਰਦਾ ਹਾਂ ਕਿ ਸਾਰੇ ਸੰਸਦ ਮੈਂਬਰ ਸਦਨ ਦੀ ਕਾਰਵਾਈ ਨੂੰ ਚੱਲਣ ਦੇਣਗੇ। ਕਿਉਂਕਿ ਦੇਸ਼ ਦੀ ਜਨਤਾ ਸਦਨ ਦੀ ਕਾਰਵਾਈ ਸਬੰਧੀ ਚਿੰਤਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਦਨ ਸਭ ਦਾ ਸਾਂਝਾ ਹੈ ਅਤੇ ਦੇਸ਼ ਚਾਹੁੰਦਾ ਹੈ ਕਿ ਸਦਨ ਦੀ ਕਾਰਵਾਈ ਚੱਲੇ। ਇਸ ਤੋਂ ਬਾਅਦ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਨੂੰ 2 ਦਸੰਬਰ ਤੱਕ ਮੁਲਤਵੀ ਕਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਅਡਾਨੀ ’ਤੇ ਅਮਰੀਕਾ ’ਚ 2 ਹਜ਼ਾਰ ਕਰੋੜ ਰੁਪਏ ਦੀ ਰਿਸ਼ਵਤ ਦੇਣ ਆਰੋਪ ਲੱਗੇ ਹਨ। ਜਿਸ ਨੂੰ ਲੈ ਕੇ ਵਿਰੋਧੀ ਧਿਰ ਵੱਲੋਂ ਲਗਾਤਾਰ ਹੰਗਾਮਾ ਕੀਤਾ ਜਾ ਰਿਹਾ ਹੈ।
Check Also
ਦੀਪਕ ਚਨਾਰਥਲ ਬਣੇ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਦੇ ਪ੍ਰਧਾਨ
ਭੁਪਿੰਦਰ ਮਲਿਕ ਜਨਰਲ ਸਕੱਤਰ ਤੇ ਪਾਲ ਅਜਨਬੀ ਚੁਣੇ ਗਏ ਸੀਨੀਅਰ ਮੀਤ ਪ੍ਰਧਾਨ ਚੰਡੀਗੜ੍ਹ : ਪੰਜਾਬੀ …