ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ ਐਲਾਨ
ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਅਤੇ ਲੜਕੀਆਂ ਦੀ ਸਿਹਤ ਨੂੰ ਧਿਆਨ ਵਿਚ ਰੱਖਦੇ ਹੋਏ ਕੈਂਸਰ ਸਕਰੀਨਿੰਗ ਕਰਵਾਏਗੀ। ਇਸ ਸਬੰਧੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਐਲਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ 2 ਦਸੰਬਰ ਤੋਂ ਜ਼ਿਲ੍ਹਿਆਂ ’ਚ ਵਿਸ਼ੇਸ਼ ਤੌਰ ਕੈਂਪ ਲਗਾਏ ਜਾਣਗੇ ਅਤੇ ਇਸ ਦੀ ਸ਼ੁਰੂਆਤ ਸ੍ਰੀ ਮੁਕਤਸਰ ਸਾਹਿਬ ਤੋਂ ਕੀਤੀ ਜਾਵੇਗੀ। ਇਨ੍ਹਾਂ ਕੈਂਪਾਂ ਵਿਚ ਜਿੱਥੇ ਮਹਿਲਾਵਾਂ ਦੀ ਸਿਹਤ ਸਬੰਧੀ ਮੁਸ਼ਕਿਲਾਂ ਦੀ ਜਾਂਚ ਕੀਤੀ ਜਾਵੇਗੀ ਉਥੇ ਹੀ ਕੈਂਸਰ ਦੀ ਵੀ ਵਿਸ਼ੇਸ਼ ਤੌਰ ’ਤੇ ਜਾਂਚ ਕੀਤੀ ਜਾਵੇਗੀ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਕੈਂਪ ’ਚ ਸਿੱਖਿਆ ਵਿਭਾਗ ਸਮੇਤ ਕਈ ਡਿਪਾਰਟਮੈਂਟ ਮਿਲ ਕੇ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਮਹਿਲਾਵਾਂ ਲਈ ਹੈਲਪਲਾਈਨ ਨੰਬਰ 181 ਚਲਾਇਆ ਜਾ ਰਿਹਾ ਹੈ ਅਤੇ ਇਸ ਨੰਬਰ ’ਤੇ ਹਰ ਮਹੀਨੇ ਪੰਜ ਹਜ਼ਾਰ ਤੋਂ ਵੱਧ ਸ਼ਿਕਾਇਤਾਂ ਆ ਰਹੀਆਂ ਅਤੇ ਇਨ੍ਹਾਂ ਸ਼ਿਕਾਇਤਾਂ ਦਾ ਨਿਪਟਾਰਾ ਵੀ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ।
Check Also
ਸ੍ਰੀ ਅਕਾਲ ਤਖਤ ਸਾਹਿਬ ’ਤੇ ਦੋ ਦਸੰਬਰ ਨੂੰ ਹੋਣ ਵਾਲੀ ਇਕੱਤਰਤਾ ਤੋਂ ਪਹਿਲਾਂ ਬੋਲੇ ਐਡਵੋਕੇਟ ਧਾਮੀ
ਕਿਹਾ : ਫੈਸਲੇ ਤੋਂ ਪਹਿਲਾਂ ਸਿੰਘ ਸਾਹਿਬਾਨਾਂ ਨੂੰ ਨਾ ਦਿੱਤੀਆਂ ਜਾਣ ਨਸੀਹਤਾਂ ਅੰਮਿ੍ਰਤਸਰ/ਬਿਊਰੋ ਨਿਊਜ਼ : …