Breaking News
Home / ਕੈਨੇਡਾ / Front / 1984 ਸਿੱਖ ਕਤਲੇਆਮ ਮਾਮਲੇ ’ਚ ਸੱਜਣ ਕੁਮਾਰ ਖਿਲਾਫ਼ ਫੈਸਲਾ ਟਲਿਆ

1984 ਸਿੱਖ ਕਤਲੇਆਮ ਮਾਮਲੇ ’ਚ ਸੱਜਣ ਕੁਮਾਰ ਖਿਲਾਫ਼ ਫੈਸਲਾ ਟਲਿਆ


ਅਗਲੀ ਸੁਣਵਾਈ ਦੌਰਾਨ ਅਦਾਲਤ 16 ਦਸੰਬਰ ਨੂੰ ਸੁਣਾਏਗੀ ਫੈਸਲਾ
ਨਵੀਂ ਦਿੱਲੀ/ਬਿਊਰੋ ਨਿਊਜ਼ : 1984 ਸਿੱਖ ਕਤਲੇਆਮ ਮਾਮਲੇ ਵਿੱਚ ਸੱਜਣ ਕੁਮਾਰ ਖਿਲਾਫ ਦਿੱਲੀ ਦੀ ਅਦਾਲਤ ਵੱਲੋਂ ਆਉਂਦੀ 16 ਦਸੰਬਰ ਨੂੰ ਫੈਸਲਾ ਸੁਣਾਇਆ ਜਾਵੇਗਾ। ਇਹ ਮਾਮਲਾ ਸਿੱਖ ਕਤਲੇਆਮ ਦੌਰਾਨ ਦਿੱਲੀ ਦੇ ਸਰਸਵਤੀ ਵਿਹਾਰ ਇਲਾਕੇ ਵਿੱਚ ਦੋ ਸਿੱਖਾਂ ਦੀ ਹੋਈ ਕਥਿਤ ਹੱਤਿਆ ਨਾਲ ਸਬੰਧਤ ਹੈ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਅੱਜ ਇਸ ਮਾਮਲੇ ’ਤੇ ਫੈਸਲਾ ਸੁਣਾਉਣਾ ਸੀ ਪਰ ਉਨ੍ਹਾਂ ਕਿਹਾ ਕਿ ਇਸ ਸਬੰਧੀ ਹੁਕਮਾਂ ਦੀ ਕਾਪੀ ਤਿਆਰ ਨਹੀਂ ਹੋ ਸਕੀ ਜਿਸ ਕਰਕੇ ਇਸ ਫੈਸਲੇ ਨੂੰ ਅਗਲੇ ਹੁਕਮਾਂ ਤਕ ਟਾਲ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਅਦਾਲਤ ਨੇ 1 ਨਵੰਬਰ 1984 ਨੂੰ ਜਸਵੰਤ ਸਿੰਘ ਅਤੇ ਉਸ ਦੇ ਪੁੱਤਰ ਤਰੁਣਦੀਪ ਸਿੰਘ ਦੇ ਕਤਲ ਨਾਲ ਸਬੰਧਤ ਕੇਸ ਵਿੱਚ ਅੰਤਿਮ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਰਾਖਵਾਂ ਰੱਖ ਲਿਆ ਸੀ। ਇਸ ਮਾਮਲੇ ਵਿਚ ਪੰਜਾਬੀ ਬਾਗ ਥਾਣੇ ਦੀ ਪੁਲੀਸ ਨੇ ਪਹਿਲਾਂ ਕੇਸ ਦਰਜ ਕਰ ਲਿਆ ਸੀ ਅਤੇ ਬਾਅਦ ’ਚ ਵਿਸ਼ੇਸ਼ ਜਾਂਚ ਟੀਮ ਨੇ ਇਸ ਮਾਮਲੇ ਨੂੰ ਆਪਣੇ ਹੱਥ ਵਿੱਚ ਲੈ ਲਿਆ ਸੀ। ਦਿੱਲੀ ਦੀ ਅਦਾਲਤ ਨੇ 16 ਦਸੰਬਰ 2021 ਨੂੰ ਸੱਜਣ ਕੁਮਾਰ ਵਿਰੁੱਧ ਦੋਸ਼ ਆਇਦ ਕੀਤੇ ਸਨ।

Check Also

ਦੀਪਕ ਚਨਾਰਥਲ ਬਣੇ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਦੇ ਪ੍ਰਧਾਨ

ਭੁਪਿੰਦਰ ਮਲਿਕ ਜਨਰਲ ਸਕੱਤਰ ਤੇ ਪਾਲ ਅਜਨਬੀ ਚੁਣੇ ਗਏ ਸੀਨੀਅਰ ਮੀਤ ਪ੍ਰਧਾਨ ਚੰਡੀਗੜ੍ਹ : ਪੰਜਾਬੀ …