9.6 C
Toronto
Saturday, November 8, 2025
spot_img
HomeਕੈਨੇਡਾFrontਸ੍ਰੀ ਅਕਾਲ ਤਖਤ ਸਾਹਿਬ ’ਤੇ ਦੋ ਦਸੰਬਰ ਨੂੰ ਹੋਣ ਵਾਲੀ ਇਕੱਤਰਤਾ ਤੋਂ...

ਸ੍ਰੀ ਅਕਾਲ ਤਖਤ ਸਾਹਿਬ ’ਤੇ ਦੋ ਦਸੰਬਰ ਨੂੰ ਹੋਣ ਵਾਲੀ ਇਕੱਤਰਤਾ ਤੋਂ ਪਹਿਲਾਂ ਬੋਲੇ ਐਡਵੋਕੇਟ ਧਾਮੀ


ਕਿਹਾ : ਫੈਸਲੇ ਤੋਂ ਪਹਿਲਾਂ ਸਿੰਘ ਸਾਹਿਬਾਨਾਂ ਨੂੰ ਨਾ ਦਿੱਤੀਆਂ ਜਾਣ ਨਸੀਹਤਾਂ
ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਸ਼੍ਰੋਮਣੀ ਅਕਾਲੀ ਦਲ ਨਾਲ ਸੰਬੰਧਤ 2 ਦਸੰਬਰ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਬੁਲਾਈ ਗਈ ਹੈ। ਪਰ ਇਸ ਤੋਂ ਪਹਿਲਾਂ ਕੁਝ ਲੋਕ ਆਪਣੀ ਸੋਚ ਅਨੁਸਾਰ ਫੈਸਲਾ ਪ੍ਰਭਾਵਿਤ ਕਰਨ ਦੇ ਉਦੇਸ਼ ਨਾਲ ਸਿੰਘ ਸਾਹਿਬਾਨ ਨੂੰ ਨਸੀਹਤਾਂ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਵਰਤਾਰੇ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਿੰਘ ਸਾਹਿਬਾਨ ਦੀ ਜਾਣੇ-ਅਣਜਾਣੇ ਵਿਚ ਤੌਹੀਨ ਹੋ ਰਹੀ ਹੈ। ਕਿਉਂਕਿ ਕਿਸੇ ਵੀ ਮਾਮਲੇ ’ਚ ਫੈਸਲਾ ਲੈਣ ਲਈ ਜਥੇਦਾਰ ਸਾਹਿਬਾਨ ਅਜ਼ਾਦ ਹਨ ਅਤੇ ਉਹ ਇਤਿਹਾਸਕ ਰਵਾਇਤਾਂ ਅਤੇ ਮਰਿਆਦਾ ਅਨੁਸਾਰ ਫੈਸਲਾ ਲੈਣ ਦੇ ਸਮਰੱਥ ਹਨ। ਐਡਵੋਕੇਟ ਧਾਮੀ ਨੇ ਪੰਥਕ ਧਿਰਾਂ ਨੂੰ ਅਪੀਲ ਕੀਤੀ ਕਿ ਇਸ ਸੰਜੀਦਾ ਮਸਲੇ ਵਿਚ ਸੰਜਮ ਰੱਖਿਆ ਜਾਵੇ ਅਤੇ ਜਥੇਦਾਰ ਸਾਹਿਬਾਨ ਨੂੰ ਸਲਾਹਾਂ ਨਾ ਦਿੱਤੀਆਂ ਜਾਣ। ਉਨ੍ਹਾਂ ਅੱਗੇ ਕਿਹਾ ਕਿ ਸਿੰਘ ਸਾਹਿਬਾਨਾਂ ਦੀ ਸ਼ਖ਼ਸੀਅਤ ਉੱਪਰ ਕਿਸੇ ਕਿਸਮ ਦੇ ਸਵਾਲ ਨਾ ਉਠਾਏ ਜਾਣ।

RELATED ARTICLES
POPULAR POSTS