ਚੁਣੌਤੀਆਂ ਨਾਲ ਨਿਪਟਣ ਲਈ ਆਰਥਿਕ ਮਦਦ ਦੀ ਵੀ ਕੀਤੀ ਮੰਗ
ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸ਼ਵ ਬੈਂਕ ਦੇ ਕੰਟਰੀ ਡਾਇਰੈਕਟਰ ਆਗਸਟ ਟਾਨੋ ਕਿਊਮ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਪੰਜਾਬ ਦੇ ਸਾਹਮਣੇ ਖੜ੍ਹੀਆਂ ਗੰਭੀਰ ਚੁਣੌਤੀਆਂ ਨਾਲ ਨਿਪਟਣ ਦੇ ਲਈ ਆਰਥਿਕ ਮਦਦ ਦੀ ਮੰਗ ਵੀ ਕੀਤੀ। ਉਨ੍ਹਾਂ ਵਿੱਤੀ ਅਤੇ ਸੰਸਥਾਗਤ ਢਾਂਚੇ ਨੂੰ ਮਜ਼ਬੂਤ ਕਰਨ ਦੇ ਲਈ ਸੂਬਾ ਸਰਕਾਰ ਦੀ ਵਚਨਬੱਧਤਾ ’ਤੇ ਚਾਨਣਾ ਪਾਇਆ ਅਤੇ ਵਿਕਾਸ ਨੂੰ ਉਤਸ਼ਾਹਿਤ ਕਰਨ, ਜਨਤਕ ਸੇਵਾਵਾਂ ’ਚ ਸੁਧਾਰ ਲਿਆਉਣ ਅਤੇ ਆਪਣੇ ਨਾਗਰਿਕਾਂ ਦੇ ਜੀਵਨ ਪੱਧਰ ਨੂੰ ਉਚਾ ਚੁੱਕਣ ਦੇ ਲਈ ਵਿੱਤੀ ਸਹਾਇਤਾ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਇਹ ਵਿੱਤੀ ਸਹਾਇਤਾ ਬੁਨਿਆਦੀ ਢਾਂਚੇ ਦੇ ਵਿਕਾਸ, ਮਨੁੱਖੀ ਵਿਕਾਸ ਅਤੇ ਸਮਾਜਿਕ ਕਲਿਆਣ ਸਮੇਤ ਪੰਜਾਬ ਦੇ ਵਿਕਾਸ ਵਾਲੀਆਂ ਪਹਿਲਕਦਮੀਆਂ ਨੂੰ ਮਜ਼ਬੂਤ ਕਰੇਗੀ। ਉਨ੍ਹਾਂ ਕਿਹਾ ਕਿ ਇਸ ਮਹੱਤਵਪੂਰਨ ਸਹਿਯੋਗ ਨਾਲ ਪੰਜਾਬ ਵਿਕਾਸ ਦੀ ਦਿਸ਼ਾ ਵਿਚ ਵੱਡੇ ਕਦਮ ਉਠਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਵਾਤਾਵਰਣ ਸੂਬਾ ਸਰਕਾਰ ਦੇ ਲਈ ਪਹਿਲਕਦਮੀ ਵਾਲਾ ਖੇਤਰ ਹੈ ਅਤੇ ਉਨ੍ਹਾਂ ਦੀ ਸਰਕਾਰ ਭੂਮੀ ਰੱਖਿਆ ਦੇ ਮਾਮਲੇ ਨੂੰ ਵੀ ਪਹਿਲ ਦੇਵੇਗੀ।
Check Also
ਦੀਪਕ ਚਨਾਰਥਲ ਬਣੇ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਦੇ ਪ੍ਰਧਾਨ
ਭੁਪਿੰਦਰ ਮਲਿਕ ਜਨਰਲ ਸਕੱਤਰ ਤੇ ਪਾਲ ਅਜਨਬੀ ਚੁਣੇ ਗਏ ਸੀਨੀਅਰ ਮੀਤ ਪ੍ਰਧਾਨ ਚੰਡੀਗੜ੍ਹ : ਪੰਜਾਬੀ …