ਮੁੱਖ ਮੰਤਰੀ ਭਗਵੰਤ ਮਾਨ ਸਮੇਤ ‘ਆਪ’ ਦੀ ਸਮੁੱਚੀ ਲੀਡਰਸ਼ਿਪ ਨੇ ਦਿੱਤਾ ਅਸ਼ੀਰਵਾਦ
ਬਠਿੰਡਾ/ਬਿਊਰੋ ਨਿਊਜ਼ : ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦਾ ਪੁੱਤਰ ਵਿਆਹ ਬੰਧਨ ’ਚ ਬੱਝ ਗਿਆ ਹੈ। ਵਿਆਹ ਸਮਾਗਮ ਬਠਿੰਡਾ ਦੇ ਇਕ ਨਿੱਜੀ ਰਿਜ਼ੌਰਟ ਵਿਚ ਹੋਇਆ ਅਤੇ ਇਸ ਵਿਆਹ ਸਮਾਗਮ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਪੰਜਾਬ ਦੀ ਸਮੁੱਚੀ ਕੈਬਨਿਟ ਸ਼ਾਮਲ ਹੋਈ। ਜਿਸ ਵੱਲੋਂ ਨਵ ਵਿਆਹੀ ਜੋੜੀ ਨੂੰ ਅਸ਼ੀਰਵਾਦ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ‘ਆਪ’ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਆਗੂ ਅਤੇ ਸੂਬੇ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਸਵਰਗੀ ਪ੍ਰਕਾਸ਼ ਸਿੰਘ ਬਾਦਲ ਨੂੰ ਹਰਾਇਆ ਸੀ। ਇਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਗੁਰਮੀਤ ਸਿੰਘ ਖੁੱਡੀਆਂ ਨੂੰ ਲੋਕ ਸਭਾ ਹਲਕਾ ਬਠਿੰਡਾ ਤੋਂ ਚੋਣ ਮੈਦਾਨ ਵਿਚ ਉਤਾਰਿਆ ਗਿਆ ਪਰ ਉਹ ਅਕਾਲੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਤੋਂ ਚੋਣ ਹਾਰ ਗਏ ਸਨ। ਗੁਰਮੀਤ ਸਿੰਘ ਖੁੱਡੀਆਂ ਇਸ ਸਮੇਂ ਪੰਜਾਬ ਕੈਬਨਿਟ ਵਿਚ ਖੇਤੀਬਾੜੀ ਮੰਤਰੀ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ।
Check Also
ਮਸਕ ਦੀ ਨਵੀਂ ਪਾਰਟੀ ’ਤੇ ਭੜਕੇ ਡੋਨਾਲਡ ਟਰੰਪ – ਟਰੰਪ ਨੇ ਮਸਕ ਦੇ ਕਦਮ ਨੂੰ ਦੱਸਿਆ ਮੂਰਖਤਾ ਪੂਰਨ
ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਟੇਸਲਾ ਦੇ ਮਾਲਕ ਐਲੋਨ ਮਸਕ ਵਲੋਂ ‘ਅਮਰੀਕਾ ਪਾਰਟੀ’ …