ਭਾਜਪਾ ਨੇ ਮੁੱਖ ਮੰਤਰੀ ਵਜੋਂ ਦੇਵੇਂਦਰ ਫੜਨਵੀਸ ਦਾ ਨਾਮ ਕੀਤਾ ਤੈਅ
ਮੁੰਬਈ/ਬਿਊਰੋ ਨਿਊਜ਼ : ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਇਆਂ ਨੂੰ 7 ਦਿਨ ਹੋ ਗਏ ਹਨ ਅਤੇ ਇਨ੍ਹਾਂ ਨਤੀਜਿਆਂ ’ਚ ਭਾਜਪਾ, ਸ਼ਿਵਸੈਨਾ ਸ਼ਿੰਦੇ ਅਤੇ ਅਜੀਤ ਪਵਾਰ ਵਾਲੇ ਗੱਠਜੋੜ ਨੇ ਬਹੁਮਤ ਹਾਸਲ ਕਰ ਲਿਆ ਸੀ। ਪ੍ਰੰਤੂ ਹਾਲੇ ਤੱਕ ਸਹੁੰ ਚੁੱਕ ਸਮਾਗਮ ਨੂੰ ਲੈ ਕੇ ਸਸਪੈਂਸ ਬਣਿਆ ਹੋਇਆ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਏਕਨਾਥ ਸ਼ਿੰਦੇ ਡਿਪਟੀ ਮੁੱਖ ਮੰਤਰੀ ਬਣਨ ਲਈ ਤਿਆਰ ਹਨ ਪਰ ਉਹ ਗ੍ਰਹਿ ਮੰਤਰਾਲੇ ਲੈਣ ਲਈ ਅੜੇ ਹੋਏ ਹਨ। ਧਿਆਨ ਰਹੇ ਕਿ ਦਿੱਲੀ ਵਿਖੇ ਹੋਈ ਮੀਟਿੰਗ ਤੋਂ ਬਾਅਦ ਸ਼ਿੰਦੇ ਸਤਾਰਾ ਲਈ ਰਵਾਨਾ ਹੋ ਗਏ ਸਨ ਅਤੇ ਉਨ੍ਹਾਂ ਵੱਲੋਂ ਅੱਜ ਕੋਈ ਵੱਡਾ ਫੈਸਲਾ ਲਿਆ ਜਾ ਸਕਦਾ ਹੈ। ਚੋਣਾਂ ਜਿੱਤਣ ਤੋਂ ਬਾਅਦ ਗੱਠਜੋੜ ਵਿਚ ਵਿਭਾਗਾਂ ਨੂੰ ਲੈ ਕੇ ਖਿੱਚੋਤਾਣ ਚੱਲ ਰਹੀ ਹੈ। ਉਧਰ ਭਾਜਪਾ ਆਗੂਆਂ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਸੰਘ ਵੱਲੋਂ ਹਰੀ ਝੰਡੀ ਦਿੱਤੇ ਜਾਣ ਮਗਰੋਂ ਮੁੱਖ ਮੰਤਰੀ ਅਹੁਦੇ ਲਈ ਦੇਵੇਂਦਰ ਫੜਨਵੀਸ ਦਾ ਨਾਮ ਫਾਈਨਲ ਕਰ ਲਿਆ ਗਿਆ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ 5 ਦਸੰਬਰ ਨੂੰ ਦੁਪਹਿਰ 1 ਵਜੇ ਮੁੰਬਈ ਦੇ ਆਜ਼ਾਦ ਮੈਦਾਨ ਵਿਚ ਸਹੁੰ ਚੁੱਕ ਸਮਾਗਮ ਹੋ ਸਕਦਾ ਹੈ। ਸ਼ਿਵਸੈਨਾ ਅਤੇ ਐਨਸੀਪੀ ਵੱਲੋਂ ਇਕ-ਇਕ ਡਿਪਟੀ ਸੀਐਮ ਅਹੁਦੇ ਦੀ ਸਹੁੰ ਚੁੱਕ ਸਕਦੇ ਹਨ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਮਨਜਿੰਦਰ ਸਿੰਘ ਸਿਰਸਾ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕੀਤਾ ਤਲਬ
ਅਕਾਲੀ ਸਰਕਾਰ ਸਮੇਂ ਸਿਰਸਾ ਕੋਲ ਵੀ ਸੀ ਕੈਬਨਿਟ ਰੈਂਕ ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖਤ …