ਅਕਾਲੀ ਸਰਕਾਰ ਸਮੇਂ ਸਿਰਸਾ ਕੋਲ ਵੀ ਸੀ ਕੈਬਨਿਟ ਰੈਂਕ
ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੂੰ 2 ਦਸੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਤਲਬ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਮਨਜਿੰਦਰ ਸਿੰਘ ਸਿਰਸਾ ਕੋਲ ਵੀ ਅਕਾਲੀ ਦਲ ਦੀ ਸਰਕਾਰ ਵੇਲੇ ਕੈਬਨਿਟ ਰੈਂਕ ਸੀ, ਜਿਸ ਦੇ ਚਲਦਿਆਂ ਉਨ੍ਹਾਂ ਨੂੰ ਵੀ ਬਾਕੀ ਅਕਾਲੀ ਆਗੂਆਂ ਨਾਲ ਅਕਾਲ ਤਖਤ ਸਾਹਿਬ ਵਿਖੇ ਤਲਬ ਹੋਣ ਦਾ ਆਦੇਸ਼ ਜਾਰੀ ਕੀਤਾ ਗਿਆ ਹੈ। ਧਿਆਨ ਰਹੇ ਕਿ 2 ਦਸੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਸਿੰਘ ਸਾਹਿਬਾਨਾਂ ਦੀ ਮੀਟਿੰਗ ਹੋਣੀ ਹੈ ਅਤੇ ਉਮੀਦ ਹੈ ਕਿ ਸੁਖਬੀਰ ਸਿੰਘ ਬਾਦਲ ਸਮੇਤ ਬਾਕੀ ਅਕਾਲੀ ਆਗੂਆਂ ਨੂੰ ਸਿੰਘ ਸਾਹਿਬਾਨਾਂ ਵੱਲੋਂ ਉਸ ਦਿਨ ਧਾਰਮਿਕ ਸਜਾ ਲਗਾਈ ਜਾ ਸਕਦੀ ਹੈ। ਇਥੇ ਇਹ ਵੀ ਜ਼ਿਕਰਯੋਗ ਹੈ ਕਿ ਮਨਜਿੰਦਰ ਸਿੰਘ ਸਿਰਸਾ ਹੁਣ ਭਾਰਤੀ ਜਨਤਾ ਪਾਰਟੀ ਵਿਚ ਹਨ।
Home / ਕੈਨੇਡਾ / Front / ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਮਨਜਿੰਦਰ ਸਿੰਘ ਸਿਰਸਾ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕੀਤਾ ਤਲਬ
Check Also
ਦੀਪਕ ਚਨਾਰਥਲ ਬਣੇ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਦੇ ਪ੍ਰਧਾਨ
ਭੁਪਿੰਦਰ ਮਲਿਕ ਜਨਰਲ ਸਕੱਤਰ ਤੇ ਪਾਲ ਅਜਨਬੀ ਚੁਣੇ ਗਏ ਸੀਨੀਅਰ ਮੀਤ ਪ੍ਰਧਾਨ ਚੰਡੀਗੜ੍ਹ : ਪੰਜਾਬੀ …