Breaking News
Home / ਕੈਨੇਡਾ / Front / ਜੇ ਬਰਿੱਕਸ ਦੇਸ਼ਾਂ ਨੇ ਡਾਲਰ ਦੀ ਥਾਂ ਹੋਰ ਕਰੰਸੀ ਲਿਆਂਦੀ ਤਾਂ ਉਨ੍ਹਾਂ ’ਤੇ 100 ਫੀਸਦੀ ਟੈਰਿਫ ਲਾਵਾਂਗੇ : ਡੋਨਾਲਡ ਟਰੰਪ

ਜੇ ਬਰਿੱਕਸ ਦੇਸ਼ਾਂ ਨੇ ਡਾਲਰ ਦੀ ਥਾਂ ਹੋਰ ਕਰੰਸੀ ਲਿਆਂਦੀ ਤਾਂ ਉਨ੍ਹਾਂ ’ਤੇ 100 ਫੀਸਦੀ ਟੈਰਿਫ ਲਾਵਾਂਗੇ : ਡੋਨਾਲਡ ਟਰੰਪ

ਵਾਸ਼ਿੰਗਟਨ/ਬਿਊਰੋ ਨਿਊਜ਼
ਡੋਨਾਲਡ ਟਰੰਪ ਅਮਰੀਕਾ ਦੇ ਰਾਸ਼ਟਰਪਤੀ ਵਜੋਂ 20 ਜਨਵਰੀ 2025 ਨੂੰ ਸਹੁੰ ਚੁੱਕਣਗੇ ਪਰ ਉਨ੍ਹਾਂ ਨੇ ਪਹਿਲਾਂ ਹੀ ਬਰਿੱਕਸ ਦੇਸ਼ਾਂ ਨੂੰ ਚਿਤਾਵਨੀ ਦੇਣੀ ਸ਼ੁਰੂ ਕਰ ਦਿੱਤੀ ਹੈ। ਟਰੰਪ ਨੇ ਇਨ੍ਹਾਂ ਦੇਸ਼ਾਂ ਨੂੰ ਚਿਤਾਵਨੀ ਦਿੱਤੀ ਕਿ ਜੇ ਉਨ੍ਹਾਂ ਨੇ ਕਿਸੇ ਹੋਰ ਕਰੰਸੀ ਦਾ ਸਮਰਥਨ ਕੀਤਾ ਤਾਂ ਉਨ੍ਹਾਂ ’ਤੇ 100 ਫੀਸਦੀ ਟੈਰਿਫ (ਦੂਜੇ ਦੇਸ਼ ਤੋਂ ਸਾਮਾਨ ਲਿਆਉਣ ’ਤੇ ਲੱਗਣ ਵਾਲੀ ਦਰਾਮਦ ਡਿਊਟੀ) ਲਗਾ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਇਹ ਦੇਸ਼ ਅਮਰੀਕੀ ਡਾਲਰ ਦਾ ਸਮਰਥਨ ਕਰਨ। ਇਨ੍ਹਾਂ 9 ਮੈਂਬਰੀ ਸਮੂਹ ਵਿਚ ਭਾਰਤ, ਰੂਸ, ਚੀਨ ਅਤੇ ਬ੍ਰਾਜ਼ੀਲ ਸ਼ਾਮਲ ਹਨ।
ਜ਼ਿਕਰਯੋਗ ਹੈ ਕਿ ਬਰਿੱਕਸ ਦਾ ਗਠਨ 2009 ਵਿੱਚ ਕੀਤਾ ਗਿਆ ਹੈ ਤੇ ਇਹ ਹੀ ਇਕੱਲਾ ਅਜਿਹਾ ਪ੍ਰਮੁੱਖ ਕੌਮਾਂਤਰੀ ਗਰੁੱਪ ਹੈ ਜਿਸ ਦਾ ਸੰਯੁਕਤ ਰਾਜ ਅਮਰੀਕਾ ਹਿੱਸਾ ਨਹੀਂ ਹੈ। ਇਸਦੇ ਹੋਰ ਮੈਂਬਰ ਦੇਸ਼ਾਂ ਵਿਚ ਦੱਖਣੀ ਅਫਰੀਕਾ, ਈਰਾਨ, ਮਿਸਰ, ਇਥੋਪੀਆ ਅਤੇ ਸੰਯੁਕਤ ਅਰਬ ਅਮੀਰਾਤ ਹਨ। ਪਿਛਲੇ ਕੁਝ ਸਾਲਾਂ ਤੋਂ ਇਸ ਦੇ ਕੁਝ ਮੈਂਬਰ ਦੇਸ਼ ਖਾਸ ਤੌਰ ’ਤੇ ਰੂਸ ਅਤੇ ਚੀਨ ਅਮਰੀਕੀ ਡਾਲਰ ਦਾ ਬਦਲ ਲੱਭ ਰਹੇ ਹਨ ਜਾਂ ਆਪਣੀ ਬਰਿੱਕਸ ਕਰੰਸੀ ਲਿਆਉਣਾ ਚਾਹੁੰਦੇ ਹਨ ਪਰ ਭਾਰਤ ਹੁਣ ਤੱਕ ਇਸ ਮੁਹਿੰਮ ਦਾ ਹਿੱਸਾ ਨਹੀਂ ਬਣਿਆ ਹੈ। ਹੁਣ ਟਰੰਪ ਨੇ ਇਨ੍ਹਾਂ ਬਰਿੱਕਸ ਦੇਸ਼ਾਂ ਨੂੰ ਅਜਿਹੇ ਕਦਮ ਖਿਲਾਫ ਚਿਤਾਵਨੀ ਦਿੱਤੀ ਹੈ।

Check Also

ਖਨੌਰੀ ਬਾਰਡਰ ’ਤੇ ਜਗਜੀਤ ਸਿੰਘ ਡੱਲੇਵਾਲ ਦਾ ਟਰੀਟਮੈਂਟ ਹੋਇਆ ਸ਼ੁਰੂ

ਕੇਂਦਰ ਸਰਕਾਰ ਵੱਲੋਂ 14 ਫਰਵਰੀ ਨੂੰ ਗੱਲਬਾਤ ਲਈ ਦਿੱਤਾ ਸੱਦਾ ਪਟਿਆਲਾ/ਬਿਊਰੋ ਨਿਊਜ਼ : ਕਿਸਾਨੀ ਮੰਗਾਂ …