22.1 C
Toronto
Saturday, September 13, 2025
spot_img
HomeਕੈਨੇਡਾFrontਕਿਸਾਨ ਆਗੂਆਂ ਵਲੋਂ 6 ਦਸੰਬਰ ਨੂੰ ਦਿੱਲੀ ਮਰਜੀਵੜਿਆਂ ਦਾ ਜਥਾ ਰਵਾਨਾ ਕੀਤਾ...

ਕਿਸਾਨ ਆਗੂਆਂ ਵਲੋਂ 6 ਦਸੰਬਰ ਨੂੰ ਦਿੱਲੀ ਮਰਜੀਵੜਿਆਂ ਦਾ ਜਥਾ ਰਵਾਨਾ ਕੀਤਾ ਜਾਵੇਗਾ

ਚੰਡੀਗੜ੍ਹ/ਬਿਊਰੋ ਨਿਊਜ਼
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਵਲੋਂ ਅੱਜ ਐਤਵਾਰ ਨੂੰ ਚੰਡੀਗੜ੍ਹ ਵਿਖੇ ਇਹ ਐਲਾਨ ਕੀਤਾ ਗਿਆ ਕਿ 6 ਦਸੰਬਰ ਨੂੰ ਸ਼ੰਭੂ ਬਾਰਡਰ ਤੋਂ ਮਰਜੀਵੜਿਆਂ ਦਾ ਜਥਾ ਦਿੱਲੀ ਲਈ ਰਵਾਨਾ ਕੀਤਾ ਜਾਵੇਗਾ। ਪ੍ਰਮੁੱਖ ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਮਨਜੀਤ ਸਿੰਘ ਰਾਏ, ਸੁਖਦੇਵ ਸਿੰਘ ਭੋਜਰਾਜ ਨੇ ਚੰਡੀਗੜ੍ਹ ਕਿਸਾਨ ਭਵਨ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਜਥੇ ਲਗਾਤਾਰ ਜਾਰੀ ਰੱਖੇ ਜਾਣਗੇ। ਜਥਿਆਂ ਵਿਚ ਕਿਸਾਨ ਆਗੂ ਆਪਣਾ ਲੋੜੀਂਦਾ ਸਾਮਾਨ ਨਾਲ ਲੈ ਕੇ ਚੱਲਣਗੇ। ਇਸ ਸੰਬੰਧੀ ਵਧੇਰੇ ਰੂਪ ਰੇਖਾ ਕਿਸਾਨ ਆਗੂਆਂ ਵਲੋਂ 4 ਦਸੰਬਰ ਨੂੰ ਸ਼ੰਭੂ ਬਾਰਡਰ ਵਿਖੇ ਸੱਦੀ ਇਕ ਪ੍ਰੈਸ ਕਾਨਫਰੰਸ ਦੌਰਾਨ ਦੱਸੀ ਜਾਵੇਗੀ। ਇਸੇ ਦੌਰਾਨ ਸਰਵਣ ਸਿੰਘ ਪੰਧੇਰ ਵਲੋਂ ਖਨੌਰੀ ਬਾਰਡਰ ਉਤੇ ਮਰਨ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਪ੍ਰਤੀ ਖੁਲਾਸਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਿਹਤ ਵਿਗੜ ਰਹੀ ਹੈ ਅਤੇ ਉਨ੍ਹਾਂ ਦਾ ਭਾਰ ਵੀ ਘੱਟ ਰਿਹਾ ਹੈ। ਜ਼ਿਕਰਯੋਗ ਹੈ ਕਿ ਜਗਜੀਤ ਸਿੰਘ ਡੱਲੇਵਾਲ 26 ਨਵੰਬਰ ਤੋਂ ਮਰਨ ਵਰਤ ਉਤੇ ਬੈਠੇ ਹੋਏ ਹਨ।
RELATED ARTICLES
POPULAR POSTS