ਕਿਹਾ : ਹਾਈਵੇਅ ਨਾ ਰੋਕੇ ਅਤੇ ਲੋਕਾਂ ਦੀਆਂ ਸਹੂਲਤਾਂ ਦਾ ਰੱਖੋ ਧਿਆਨ
ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਨੇ ਹਰਿਆਣਾ ਅਤੇ ਪੰਜਾਬ ਨੂੰ ਜੋੜਨ ਵਾਲੇ ਖਨੌਰੀ ਬਾਰਡਰ ’ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਨਸੀਹਤ ਦਿੱਤੀ ਹੈ। ਅਦਾਲਤ ਨੇ ਸੁਣਵਾਈ ਦੌਰਾਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਕਿਹਾ ਕਿ ਤੁਸੀਂ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਸਮਝਾਓ ਕਿ ਉਹ ਹਾਈਵੇਅ ਨਾ ਰੋਕਣ ਅਤੇ ਲੋਕਾਂ ਦੀਆਂ ਸਹੂਲਤਾਂ ਦਾ ਧਿਆਨ ਰੱਖਣ। ਅਦਾਲਤ ਨੇ ਕਿਹਾ ਕਿ ਇਕ ਲੋਕਤੰਤਰੀ ਵਿਵਸਥਾ ਵਿਚ ਤੁਹਾਨੂੰ ਸ਼ਾਂਤੀਪੂਰਨ ਪ੍ਰਦਰਸ਼ਨ ਦਾ ਪੂਰਾ ਅਧਿਕਾਰ ਹੈ, ਪਰ ਇਹ ਵੀ ਧਿਆਨ ਰੱਖਣਾ ਚਾਹੀਦਾ ਹੈ ਕਿ ਜਨਤਾ ਨੂੰ ਇਸ ਤੋਂ ਕੋਈ ਅਸੁਵਿਧਾ ਨਾ ਹੋਵੇ। ਅਦਾਲਤ ਨੇ ਕਿਹਾ ਕਿ ਅਸੀਂ ਇਹ ਨਹੀਂ ਕਹਿ ਰਹੇ ਕਿ ਕਿਸਾਨਾਂ ਦਾ ਪ੍ਰਦਰਸ਼ਨ ਸਹੀ ਹੈ ਜਾਂ ਗਲਤ, ਪਰ ਆਮ ਜਨਤਾ ਨੂੰ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ। ਜ਼ਿਕਰਯੋਗ ਹੈ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵਲੋਂ ਪਿਛਲੇ ਦਿਨਾਂ ਤੋਂ ਰੱਖਿਆ ਹੋਇਆ ਮਰਨ ਵਰਤ ਅਜੇ ਵੀ ਜਾਰੀ ਹੈ।