Breaking News
Home / ਕੈਨੇਡਾ / Front / ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਗੁਨਾਹ ਕਬੂਲੇ

ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਗੁਨਾਹ ਕਬੂਲੇ

ਪਖਾਨੇ ਸਾਫ ਕਰਨ, ਭਾਂਡੇ ਮਾਂਜਣ ਤੇ ਕੀਰਤਨ ਸਰਵਨ ਕਰਨ ਦੀ ਲੱਗੀ ਸੇਵਾ
ਅੰਮਿ੍ਰਤਸਰ/ਬਿਊਰੋ ਨਿਊਜ਼
ਪੰਜ ਸਿੰਘ ਸਾਹਿਬਾਨਾਂ ਵੱਲੋਂ ਤਨਖਾਹੀਆ ਕਰਾਰ ਦਿੱਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਕਾਲੀ ਸਰਕਾਰ ਵੇਲੇ ਕੀਤੇ ਗੁਨਾਹਾਂ ਲਈ ਤਿੰਨ ਦਿਨ ਭਾਂਡੇ ਮਾਂਜਣ, ਸ੍ਰੀ ਦਰਬਾਰ ਸਾਹਿਬ ਵਿਚਲੇ ਪਖਾਨਿਆਂ ਦੀ ਸਫਾਈ ਕਰਨ ਤੇ ਕੀਰਤਨ ਸਰਵਨ ਕਰਨ ਦੀ ਸੇਵਾ ਲਾਈ ਗਈ ਹੈ। ਸੁਖਬੀਰ ਬਾਦਲ ਦੇ ਵ੍ਹੀਲ ਚੇਅਰ ਉੱਤੇ ਹੋਣ ਕਰਕੇ ਅਤੇ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦੀ ਬਿਰਧ ਅਵਸਥਾ ਨੂੰ ਦੇਖਦਿਆਂ ਉਨ੍ਹਾਂ ਨੂੰ ਪਖਾਨੇ ਸਾਫ਼ ਕਰਨ ਦੀ ਥਾਂ ਸ੍ਰੀ ਹਰਿਮੰਦਰ ਸਾਹਿਬ ਦੇ ਦਾਖਲਾ ਦੁਆਰ ਉੱਤੇ ਪਹਿਰੇਦਾਰ ਦੀ ਡਰੈੱਸ ਅਤੇ ਹੱਥ ਵਿਚ ਬਰਛਾ ਫੜ ਕੇ ਬੈਠਣ ਦੀ ਸੇਵਾ ਲਾਈ ਗਈ ਹੈ। ਸਿੰਘ ਸਾਹਿਬਾਨਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਵਰਕਿੰਗ ਕਮੇਟੀ ਸੁਖਬੀਰ ਬਾਦਲ ਤੇ ਹੋਰਨਾਂ ਦੇ ਅਸਤੀਫ਼ੇ ਪ੍ਰਵਾਨ ਕਰਕੇ ਤਿੰਨ ਦਿਨਾਂ ’ਚ ਅਕਾਲ ਤਖ਼ਤ ਸਾਹਿਬ ਨੂੰ ਰਿਪੋਰਟ ਦੇੇਵੇ। ਇਸ ਦੌਰਾਨ ਗੁਨਾਹ ਕਬੂਲ ਕਰਨ ਵਾਲੇ ਸਾਰੇ ਅਕਾਲੀ ਆਗੂਆਂ ਦੇ ਗਲਾਂ ਵਿਚ ਤਖਤੀਆਂ ਵੀ ਪਾਈਆਂ ਗਈਆਂ।

Check Also

ਪ੍ਰਕਾਸ਼ ਸਿੰਘ ਬਾਦਲ ਤੋਂ ‘ਫਖਰ-ਏ-ਕੌਮ’ ਖਿਤਾਬ ਵਾਪਸ ਲੈਣ ਦਾ ਫੈਸਲਾ

ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਮਿਲਦੀਆਂ ਸਹੂਲਤਾਂ ਵਾਪਸ ਲੈਣ ਦੇ ਵੀ ਹੁਕਮ ਅੰਮਿ੍ਰ੍ਰਤਸਰ/ਬਿਊਰੋ ਨਿਊਜ਼ …