ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਮਿਲਦੀਆਂ ਸਹੂਲਤਾਂ ਵਾਪਸ ਲੈਣ ਦੇ ਵੀ ਹੁਕਮ
ਅੰਮਿ੍ਰ੍ਰਤਸਰ/ਬਿਊਰੋ ਨਿਊਜ਼
ਸਿੰਘ ਸਾਹਿਬਾਨਾਂ ਨੇ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤਾ ‘ਫਖਰ-ਏ-ਕੌਮ’ ਦਾ ਖਿਤਾਬ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਸਿੰਘ ਸਾਹਿਬਾਨਾਂ ਨੇ ਕਿਹਾ ਕਿ ਅਖੌਤੀ ਸਾਧ ਰਾਮ ਰਹੀਮ ਨੂੰ ਮੁਆਫ਼ੀ ਦੇਣ ਲਈ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰਾਂ ’ਤੇ ਦਬਾਅ ਬਣਾਉਣ ਲਈ ਸੱਦੀ ਬੈਠਕ ਮੌਕੇ ਪ੍ਰਕਾਸ਼ ਸਿੰਘ ਬਾਦਲ ਵੀ ਮੌਜੂਦ ਸਨ। ਇਸੇ ਤਰ੍ਹਾਂ ਸਾਬਕਾ ਜਥੇਦਾਰਾਂ ਗਿਆਨੀ ਗੁਰਬਚਨ ਸਿੰਘ ਤੇ ਗਿਆਨੀ ਗੁਰਮੁੱਖ ਸਿੰਘ ਖਿਲਾਫ਼ ਵੀ ਸਖ਼ਤ ਰੁਖ਼ ਅਖ਼ਤਿਆਰ ਕੀਤਾ ਗਿਆ ਹੈ। ਸਿੰਘ ਸਾਹਿਬਾਨ ਨੇ ਗਿਆਨੀ ਗੁਰਬਚਨ ਸਿੰਘ ਨੂੰ ਸਾਬਕਾ ਜਥੇਦਾਰ ਵਜੋਂ ਸ਼੍ਰੋਮਣੀ ਕਮੇਟੀ ਵੱਲੋਂ ਮਿਲਦੀਆਂ ਸਾਰੀਆਂ ਸਹੂਲਤਾਂ ਵਾਪਸ ਲੈਣ ਦੇ ਹੁਕਮ ਦਿੱਤੇ ਹਨ। ਇਸੇ ਤਰ੍ਹਾਂ ਸਾਬਕਾ ਜਥੇਦਾਰ ਤੇ ਅਕਾਲ ਤਖ਼ਤ ਸਾਹਿਬ ਦੇ ਮੌਜੂਦਾ ਹੈੱਡ ਗ੍ਰੰਥੀ ਗਿਆਨੀ ਗੁਰਮੁਖ ਸਿੰਘ ਦਾ ਫੌਰੀ ਤਬਾਦਲਾ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।