Breaking News
Home / ਕੈਨੇਡਾ / Front / ਬੁੱਢੇ ਨਾਲੇ ’ਚ ਵਧ ਰਹੇ ਪ੍ਰਦੂਸ਼ਣ ਦਾ ਵਿਰੋਧ ਕਰਨ ਪਹੁੰਚੇ ਆਗੂਆਂ ’ਤੇ ਪੁਲਿਸ ਨੇ ਕੀਤਾ ਲਾਠੀਚਾਰਜ

ਬੁੱਢੇ ਨਾਲੇ ’ਚ ਵਧ ਰਹੇ ਪ੍ਰਦੂਸ਼ਣ ਦਾ ਵਿਰੋਧ ਕਰਨ ਪਹੁੰਚੇ ਆਗੂਆਂ ’ਤੇ ਪੁਲਿਸ ਨੇ ਕੀਤਾ ਲਾਠੀਚਾਰਜ

 


ਬਲਬੀਰ ਸਿੰਘ ਰਾਜੇਵਾਲ ਅਤੇ ਲੱਖਾ ਸਿਧਾਣਾ ਸਮੇਤ ਵੱਡੀ ਗਿਣਤੀ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ’ਚ
ਲੁਧਿਆਣਾ/ਬਿਊਰੋ ਨਿਊਜ਼ :
ਪੰਜਾਬ ਦੇ ਲੁਧਿਆਣਾ ’ਚੋਂ ਲੰਘਦੇ ਬੁੱਢੇ ਨਾਲੇ ’ਚ ਲਗਾਤਾਰ ਵਧ ਰਹੇ ਪ੍ਰਦੂਸ਼ਣ ਨੂੰ ਧਿਆਨ ਵਿਚ ਰੱਖਦੇ ਹੋਏ ਸਮਾਜ ਸੇਵੀ ਜਥੇਬੰਦੀਆਂ ਵੱਲੋਂ ਅੱਜ ਇਸ ਨਾਲੇ ਪੂਰਨ ਦਾ ਸੱਦਾ ਦਿੱਤਾ ਗਿਆ ਸੀ। ਪੁਲਿਸ ਨੇ ਲੁਧਿਆਣਾ ਵੱਲ ਕੂਚ ਕਰ ਰਹੇ ਲੱਖਾ ਸਿਧਾਣਾ ਸਮੇਤ ਵੱਡੀ ਗਿਣਤੀ ਆਗੂਆਂ ਨੂੰ ਹਿਰਾਸਤ ਵਿਚ ਲੈ ਲਿਆ। ਇਸੇ ਦੌਰਾਨ ਇਥੇ ਵੱਡੀ ਗਿਣਤੀ ’ਚ ਇਕੱਠੇ ਹੋਏ ਲੋਕਾਂ ’ਤੇ ਪੁਲਿਸ ਵੱਲੋਂ ਲਾਠੀਚਾਰਜ ਵੀ ਕੀਤਾ ਗਿਆ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਵੀ ਮੋਰਚੇ ਵਿਚ ਸ਼ਾਮਲ ਹੋਣ ਲਈ ਪਹੁੰਚੇ ਅਤੇ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿਚ ਲੈ ਲਿਆ। ਇਸ ਮੌਕੇ ਰਾਜੇਵਾਲ ਨੇ ਕਿਹਾ ਪੁਲਿਸ ਪੰਜਾਬ ਸਰਕਾਰ ਦੀ ਸ਼ਹਿ ’ਤੇ ਮੋਰਚੇ ਨੂੰ ਅਸਫ਼ਲ ਕਰਨਾ ਚਾਹੁੰਦੀ ਹੈ ਪਰ ਲੋਕਾਂ ਵੱਲੋਂ ਲਗਾਇਆ ਮੋਰਚਾ ਸਫ਼ਲ ਹੋ ਗਿਆ ਹੈ। ਦੂਜੇ ਪੁਲਿਸ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਕਿਹਾ ਕਿ ਕਿਸੇ ਵਿਅਕਤੀ ਨੂੰ ਸ਼ਾਂਤੀ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ।

Check Also

ਪੰਜਾਬ ’ਚ ਨਿਗਮ ਚੋਣਾਂ ਦਾ ਐਲਾਨ ਇਸੇ ਹਫਤੇ ਸੰਭਵ

  ਸੁਪਰੀਮ ਕੋਰਟ ਨੇ 8 ਹਫਤਿਆਂ ’ਚ ਚੋਣ ਪ੍ਰਕਿਰਿਆ ਮੁਕੰਮਲ ਕਰਨ ਦੇ ਦਿੱਤੇ ਸਨ ਨਿਰਦੇਸ਼ …