20 ਜਨਵਰੀ ਤੱਕ ਇਜ਼ਰਾਈਲ ਦੇ ਬੰਧਕਾਂ ਨੂੰ ਕਰੋ ਰਿਹਾਅ
ਵਾਸ਼ਿੰਗਟਨ/ਬਿਊਰੋ ਨਿਊਜ਼
ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਹਮਾਸ ਨੂੰ ਧਮਕੀ ਦਿੱਤੀ ਹੈ। ਇਜ਼ਰਾਈਲ ਦੇ ਮੀਡੀਆ ਮੁਤਾਬਕ ਟਰੰਪ ਨੇ ਇਜ਼ਰਾਈਲ ਦੇ ਬੰਧਕਾਂ ਨੂੰ ਤੁਰੰਤ ਰਿਹਾਅ ਕਰਨ ਦੇ ਲਈ ਕਿਹਾ ਹੈ। ਡੋਨਾਲਡ ਟਰੰਪ ਨੇ ਕਿਹਾ ਕਿ ਜੇਕਰ ਹਮਾਸ ਵਲੋਂ ਇਜ਼ਰਾਈਲ ਦੇ ਬੰਧਕਾਂ ਨੂੰ 20 ਜਨਵਰੀ ਤੱਕ ਰਿਹਾਅ ਨਾ ਕੀਤਾ ਗਿਆ ਤਾਂ ਇਸਦੇ ਗੰਭੀਰ ਨਤੀਜੇ ਹੋਣਗੇ। ਟਰੰਪ ਦਾ ਇਹ ਬਿਆਨ ਇਜ਼ਰਾਈਲੀ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਰਯਾਹੂ ਦੀ ਪਤਨੀ ਸਾਰਾ ਨਾਲ ਮੁਲਾਕਾਤ ਤੋਂ ਬਾਅਦ ਆਇਆ ਹੈ। ਸਾਰਾ ਨੇ ਪਿਛਲੇ ਦਿਨੀਂ ਫਲੋਰੀਡਾ ਵਿਚ ਟਰੰਪ ਨਾਲ ਮੁਲਾਕਾਤ ਕੀਤੀ ਸੀ ਅਤੇ ਇਸ ਦੌਰਾਨ ਗਾਜਾ ਜੰਗ ਅਤੇ ਬੰਧਕਾਂ ਦੀ ਰਿਹਾਈ ਨੂੰ ਲੈ ਕੇ ਗੱਲਬਾਤ ਕੀਤੀ ਗਈ ਸੀ। ਜ਼ਿਕਰਯੋਗ ਹੈ ਕਿ 7 ਅਕਤੂਬਰ 2023 ਨੂੰ ਹਮਾਸ ਨੇ ਇਜ਼ਰਾਈਲ ’ਤੇ ਹਮਲਾ ਕੀਤਾ ਸੀ, ਜਿਸ ਵਿਚ 1200 ਤੋਂ ਜ਼ਿਆਦਾ ਇਜ਼ਰਾਈਲੀ ਨਾਗਰਿਕਾਂ ਦੀ ਮੌਤ ਹੋ ਗਈ ਸੀ। ਇਸ ਦੌਰਾਨ ਹਮਾਸ ਨੇ ਇਜ਼ਰਾਈਲ ਦੇ 250 ਤੋਂ ਜ਼ਿਆਦਾ ਨਾਗਰਿਕਾਂ ਨੂੰ ਬੰਧਕ ਵੀ ਬਣਾ ਲਿਆ ਸੀ।