ਪ੍ਰਸ਼ਾਸਨ ਦੀ ਕਾਰਵਾਈ ਨੂੰ ‘ਆਪ’ ਦੇ ਵਿਰੋਧ ਕਾਰਨ ਰੋਕਣਾ ਪਿਆ
ਪਟਿਆਲਾ/ਬਿਊਰੋ ਨਿਊਜ਼
ਪਟਿਆਲਾ ‘ਚ ਵੋਟਿੰਗ ਮਸ਼ੀਨਾਂ ਸ਼ਿਫਟ ਕਰਨ ਨੂੰ ਲੈ ਕੇ ਹੰਗਾਮਾ ਹੋ ਗਿਆ। ਆਮ ਆਦਮੀ ਪਾਰਟੀ ਵਰਕਰਾਂ ਨੇ ਪਟਿਆਲਾ ਦੇ ਫਿਜ਼ੀਕਲ ਕਾਲਜ ਤੋਂ ਈਵੀਐਮ ਸ਼ਿਫਟ ਕਰਨ ਦਾ ਵਿਰੋਧ ਕਰਦਿਆਂ ਹੰਗਾਮਾ ਕਰ ਦਿੱਤਾ। ਪ੍ਰਸ਼ਾਸਨ ਦੀ ਇਸ ਕਾਰਵਾਈ ਨੂੰ ‘ਆਪ’ ਦੇ ਵਿਰੋਧ ਕਾਰਨ ਰੋਕਣਾ ਪਿਆ। ਜਾਣਕਾਰੀ ਮੁਤਾਬਕ ਜਦ ਪਟਿਆਲਾ ਦੇ ਫਿਜ਼ੀਕਲ ਕਾਲਜ ਤੋਂ ਈਵੀਐਮ ਸ਼ਿਫਟ ਕੀਤੀਆਂ ਜਾ ਰਹੀਆਂ ਸਨ ਤਾਂ ‘ਆਪ’ ਵਰਕਰਾਂ ਨੇ ਇਸ ਦੀ ਜਾਣਕਾਰੀ ਮਿਲਦਿਆਂ ਹੀ ਵਿਰੋਧ ਕਰ ਦਿੱਤਾ। ਨਾਭਾ ਤੋਂ ‘ਆਪ’ ਉਮੀਦਵਾਰ ਦੇਵ ਮਾਨ ਵੀ ਮੌਕੇ ‘ਤੇ ਪਹੁੰਚ ਚੁੱਕੇ ਸਨ। ਉਨ੍ਹਾਂ ਪ੍ਰਸ਼ਾਸਨ ਨੂੰ ਮਸ਼ੀਨਾਂ ਸ਼ਿਫਟ ਕਰਨ ਤੋਂ ਰੋਕ ਦਿੱਤਾ। ਮਾਮਲੇ ਦੀ ਸ਼ਿਕਾਇਤ ਚੋਣ ਕਮਿਸ਼ਨ ਨੂੰ ਵੀ ਭੇਜੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਪਟਿਆਲਾ ਜ਼ਿਲ੍ਹੇ ਦੇ ਨਾਭਾ ਹਲਕੇ ਦੇ ਪੋਲਿੰਗ ਬੂਥ ਨੰਬਰ 109 ਤੇ 110 ਦੀਆਂ ਈਵੀਐਮ ਨੂੰ ਸਟ੍ਰਾਂਗ ਰੂਮ ਤੋਂ ਸ਼ਿਫਟ ਕੀਤਾ ਜਾ ਰਿਹਾ ਸੀ।
Check Also
ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ’ਚ ਅਧਿਆਪਕਾਂ ਲਈ ਡਰੈਸ ਕੋਡ ਲਾਗੂ
20 ਜੁਲਾਈ ਤੋਂ ਸ਼ੁਰੂ ਹੋਵੇਗਾ ਡਰੈਸ ਕੋਡ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਦੇ ਸਿੱਖਿਆ ਵਿਭਾਗ ਨੇ ਸ਼ਹਿਰ …