ਜਥੇਦਾਰਾਂ ਅਤੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਵੱਲੋਂ ਹਮਲੇ ਦੀ ਕੀਤੀ ਗਈ ਸਖਤ ਨਿੰਦਾ
ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਲਗਾਈ ਗਈ ਧਾਰਮਿਕ ਸੇਵਾ ਨਿਭਾਉਂਦੇ ਹੋਏ ਅੱਜ ਸੁਖਬੀਰ ਸਿੰਘ ਬਾਦਲ ’ਤੇ ਇਕ ਹਮਲਾਵਰ ਵੱਲੋਂ ਗੋਲੀ ਚਲਾ ਕੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਹਮਲੇ ਦੌਰਾਨ ਸੁਖਬੀਰ ਬਾਦਲ ਵਾਲ਼ ਵਾਲ਼ ਬਚ ਗਏ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ। ਗਿਆਨੀ ਰਘਬੀਰ ਸਿੰਘ ਨੇ ਅੱਗੇ ਕਿਹਾ ਕਿ ਇਹ ਹਮਲਾ ਸੁਖਬੀਰ ਸਿੰਘ ਬਾਦਲ ’ਤੇ ਨਹੀਂ ਬਲਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਲਗਾਈ ਗਈ ਸੇਵਾ ਨਿਭਾਅ ਰਹੇ ਇਕ ਸੇਵਾਦਾਰ ’ਤੇ ਹੋਇਆ ਹੈ, ਜੋ ਕਿ ਬਹੁਤ ਹੀ ਮੰਦਭਾਗਾ ਹੈ। ਉਧਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਲਗਾਈ ਗਈ ਸੇਵਾ ਨੂੰ ਨਿਭਾਉਂਦੇ ਹੋਏ ਸੁਖਬੀਰ ਬਾਦਲ ਨੂੰ ਨਿਸ਼ਾਨੇ ’ਤੇ ਲੈਣਾ ਬੇਹੱਦ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਘਟੀਆ ਮਾਨਸਿਕਤਾ ਨਾਲ ਕੀਤੇ ਗਏ ਇਸ ਹਮਲੇ ਨੂੰ ਸ੍ਰੀ ਦਰਬਾਰ ਸਾਹਿਬ ਦੀ ਧਾਰਮਿਕ ਆਭਾ ’ਤੇ ਵੀ ਹਮਲਾ ਕਿਹਾ ਜਾ ਸਕਦਾ ਹੈ।
Check Also
ਹਰਿਆਣਾ ਸਰਕਾਰ ਫਿਲਹਾਲ ਕਿਸਾਨਾਂ ਨੂੰ ਦਿੱਲੀ ਜਾਣ ਦੀ ਨਹੀਂ ਦੇਵੇਗੀ ਆਗਿਆ
ਪ੍ਰਧਾਨ ਮੰਤਰੀ ਦੇ ਪਾਣੀਪਤ ਦੌਰੇ ਨੂੰ ਧਿਆਨ ’ਚ ਰੱਖਦੇ ਹੋਏ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ : …