-1.6 C
Toronto
Wednesday, December 24, 2025
spot_img
HomeਕੈਨੇਡਾFrontਸੁਖਬੀਰ ਬਾਦਲ ’ਤੇ ਹੋਏ ਹਮਲੇ ਦੀ ਮੁੱਖ ਮੰਤਰੀ ਮਾਨ ਸਮੇਤ ਵੱਖ-ਵੱਖ ਰਾਜਨੀਤਿਕ...

ਸੁਖਬੀਰ ਬਾਦਲ ’ਤੇ ਹੋਏ ਹਮਲੇ ਦੀ ਮੁੱਖ ਮੰਤਰੀ ਮਾਨ ਸਮੇਤ ਵੱਖ-ਵੱਖ ਰਾਜਨੀਤਿਕ ਆਗੂਆਂ ਨੇ ਕੀਤੀ ਨਿੰਦਾ


ਰਾਜਾ ਵੜਿੰਗ ਨੇ ਹਮਲੇ ਲਈ ਪੰਜਾਬ ਸਰਕਾਰ ਨੂੰ ਦੱਸਿਆ ਜ਼ਿੰਮੇਵਾਰ
ਚੰਡੀਗੜ੍ਹ/ਬਿਊਰੋ ਨਿਊਜ਼ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਧਾਰਮਿਕ ਸਜਾ ਨਿਭਾਅ ਰਹੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਜਦਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੁਖਬੀਰ ਬਾਦਲ ’ਤੇ ਹੋਏ ਹਮਲੇ ਨਿੰਦਾ ਕਰਦੇ ਹੋਏ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਸਵਾਲ ਚੁੱਕੇ ਅਤੇ ਇਸ ਹਮਲੇ ਲਈ ਉਨ੍ਹਾਂ ਪੰਜਾਬ ਸਰਕਾਰ ਜ਼ਿੰਮੇਵਾਰ ਦੱਸਿਆ। ਰਾਜਾ ਵੜਿੰਗ ਨੇ ਕਿਹਾ ਕਿ ਗੋਲੀ ਚਲਾਉਣ ਵਾਲੇ ਵਿਅਕਤੀ ਨੂੰ ਸਖਤ ਤੋਂ ਸਖਤ ਸਜ਼ਾ ਮਿਲਣੀ ਚਾਹੀਦੀ ਹੈ। ਇਸੇ ਤਰ੍ਹਾਂ ਭਾਜਪਾ ਆਗੂ ਵਿਜੇ ਸਾਂਪਲਾ, ਮਨਜਿੰਦਰ ਸਿਰਸਾ, ਕਾਂਗਰਸੀ ਸੰਸਦ ਮੈਂਬਰ ਮੁਨੀਸ਼ ਤਿਵਾੜੀ, ਬਿਕਰਮ ਸਿੰਘ ਮਜੀਠੀਆ, ਡਾ. ਦਲਜੀਤ ਸਿੰਘ ਚੀਮਾ ਸਮੇਤ ਵੱਖ-ਵੱਖ ਰਾਜਨੀਤਿਕ ਆਗੂਆਂ ਵੱਲੋਂ ਵੀ ਸੁਖਬੀਰ ਬਾਦਲ ’ਤੇ ਹੋਏ ਹਮਲੇ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ ਹੈ।

RELATED ARTICLES
POPULAR POSTS