ਸੀਐਮ ਭਗਵੰਤ ਮਾਨ ਨੇ ਕੀਤਾ ਲੋਕ ਅਰਪਣ
ਚੰਡੀਗੜ੍ਹ/ਬਿਊਰੋ ਨਿਊਜ਼
ਮੁਹਾਲੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਸ਼ਹੀਦ ਭਗਤ ਸਿੰਘ ਦਾ ਬੁੱਤ ਸਥਾਪਿਤ ਕੀਤਾ ਗਿਆ ਹੈ, ਜਿਸ ਦਾ ਲੋਕ ਅਰਪਣ ਅੱਜ ਬੁੱਧਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਰ ਦਿੱਤਾ ਹੈ। ਇਹ ਬੁੱਤ 35 ਫੁੱਟ ਉਚਾ ਹੈ ਅਤੇ ਇਸ ’ਤੇ ਕਰੀਬ 6 ਕਰੋੜ ਰੁਪਏ ਦੀ ਲਾਗਤ ਆਈ ਹੈ। ਇਸ ਮੌਕੇ ਭਗਵੰਤ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਪੂਰੇ ਦੇਸ਼ ਦੇ ਨੌਜਵਾਨਾਂ ਵਾਸਤੇ ਰੋਲ ਮਾਡਲ ਹਨ ਅਤੇ ਆਉਣ ਵਾਲੇ ਸਮੇਂ ਵਿਚ ਵੀ ਭਗਤ ਸਿੰਘ ਨੌਜਵਾਨਾਂ ਲਈ ਰੋਲ ਮਾਡਲ ਹੀ ਰਹਿਣਗੇ। ਇਸ ਮੌਕੇ ਸੀਐਮ ਮਾਨ ਨੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਵੀ ਗਿਣਾਈਆਂ। ਇਸ ਲੋਕ ਅਰਪਣ ਸਮਾਗਮ ਮੌਕੇ ਪੰਜਾਬ ਸਰਕਾਰ ਦੇ ਕਈ ਮੰਤਰੀ, ਵਿਧਾਇਕ ਅਤੇ ਸੰਸਦ ਮੈਂਬਰ ਵੀ ਪਹੁੰਚੇ ਹੋਏ ਸਨ।