ਮੋਗਾ ਦੇ ਪਿੰਡ ਢੁੱਡੀਕੇ ਤੋਂ ਗੁਰਪ੍ਰੀਤ ਸੇਖੋਂ ਤੇ ਸਾਥੀਆਂ ਨੂੰ ਕੀਤਾ ਸੀ ਗ੍ਰਿਫਤਾਰ
ਪਟਿਆਲਾ/ਬਿਊਰੋ ਨਿਊਜ਼
ਨਾਭਾ ਜੇਲ੍ਹ ਬਰੇਕ ਕਾਂਡ ਨੂੰ ਅੰਜ਼ਾਮ ਦੇ ਕੇ ਫਰਾਰ ਹੋਏ ਮਾਸਟਰਮਾਈਂਡ ਗੁਰਪ੍ਰੀਤ ਸੇਖੋਂ ਤੇ ਉਸ ਦੇ ਤਿੰਨ ਹੋਰ ਸਾਥੀਆਂ ਨੂੰ ਨਾਭਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਨ੍ਹਾਂ ਦਾ ਪੰਜ ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ ਹੈ। ਚੇਤੇ ਰਹੇ ਕਿ ਇਨ੍ਹਾਂ ਗੈਂਗਸਟਰਾਂ ਨੂੰ ਲੰਘੇ ਕੱਲ੍ਹ ਮੋਗਾ ਜ਼ਿਲ੍ਹੇ ਦੇ ਪਿੰਡ ਢੁਡੀਕੇ ਤੋਂ ਗ੍ਰਿਫਤਾਰ ਕੀਤਾ ਗਿਆ ਸੀ।
ਇਸ ਸਬੰਧੀ ਪਟਿਆਲਾ ਵਿੱਚ ਡੀਆਈਜੀ ਅਸ਼ੀਸ਼ ਚੌਧਰੀ ਨੇ ਦੱਸਿਆ ਕਿ ਗੁਰਪ੍ਰੀਤ ਸੇਖੋਂ ਵਿਦੇਸ਼ ਭੱਜਣ ਦੀ ਫਿਰਾਕ ਵਿੱਚ ਸੀ। ਹਾਂਗਕਾਂਗ ਵਿੱਚ ਰਹਿ ਰਿਹਾ ਰਮਨਪ੍ਰੀਤ ਨਾਮੀ ਭਗੌੜਾ ਦੋਸ਼ੀ ਇਨ੍ਹਾਂ ਨੂੰ ਬਾਹਰੋਂ ਫੰਡਿੰਗ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਪਿੰਡ ਢੁੱਡੀਕੇ ਦੇ ਜਿਸ ਘਰ ਵਿੱਚ ਇਹ ਦੋਸ਼ੀ ਲੁੱਕੇ ਹੋਏ ਸਨ, ਉਸ ਘਰ ਦੇ ਮਾਲਕ ਐਨਆਰਆਈ ਗੋਲਡੀ ਨੂੰ ਵੀ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਗਿਆ ਹੈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਨਾਭਾ ਜੇਲ੍ਹ ਵਿੱਚੋਂ ਫਰਾਰ ਹੋਏ ਦੋ ਗੈਂਗਸਟਰਾਂ ਵਿੱਕੀ ਗੌਂਡਰ ਤੇ ਵਿਕਰਮਜੀਤ ਸਮੇਤ ਖਾੜਕੂ ਕਸ਼ਮੀਰ ਸਿੰਘ ਤੱਕ ਵੀ ਪੁਲਿਸ ਦੇ ਹੱਥ ਜਲਦ ਹੀ ਪਹੁੰਚ ਜਾਣਗੇ।
Check Also
ਪੰਜਾਬ ਵਿਚ ਬਦਲੀਆਂ ਦੇ ਹੁਕਮ ਪੰਜਾਬੀ ਭਾਸ਼ਾ ’ਚ ਹੋਣ ਲੱਗੇ ਜਾਰੀ
ਪਹਿਲਾਂ ਬਦਲੀਆਂ ਦੇ ਹੁਕਮ ਜਾਰੀ ਹੁੰਦੇ ਸਨ ਅੰਗਰੇਜ਼ੀ ਭਾਸ਼ਾ ’ਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ …