Breaking News
Home / ਕੈਨੇਡਾ / Front / ਮਹਿੰਗੇ ਹਵਾਈ ਕਿਰਾਏ ’ਤੇ ਸੰਸਦ ’ਚ ਬੋਲੇ ਰਾਘਵ ਚੱਢਾ

ਮਹਿੰਗੇ ਹਵਾਈ ਕਿਰਾਏ ’ਤੇ ਸੰਸਦ ’ਚ ਬੋਲੇ ਰਾਘਵ ਚੱਢਾ

ਕਿਹਾ- ਹਵਾਈ ਚੱਪਲਾਂ ਛੱਡੋ, ਬਾਟਾ ਸੂਜ਼ ਪਾਉਣ ਵਾਲਾ ਵੀ ਨਹੀਂ ਕਰ ਪਾ ਰਿਹਾ ਸਫਰ
ਨਵੀਂ ਦਿੱਲੀ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸੰਸਦ ’ਚ ਚਰਚਾ ਕਰਦੇ ਹੋਏ ਦੇਸ਼ ਦੇ ਆਮ ਨਾਗਰਿਕਾਂ ਦੀ ਹਵਾਈ ਯਾਤਰਾ ਨਾਲ ਜੁੜੀਆਂ ਚੁਣੌਤੀਆਂ ਨੂੰ ਬੜੀ ਹੀ ਗੰਭੀਰਤਾ ਨਾਲ ਪੇਸ਼ ਕੀਤਾ। ਉਨ੍ਹਾਂ ਨੇ ਹਵਾਈ ਯਾਤਰਾ ਨੂੰ ਆਮ ਲੋਕਾਂ ਲਈ ਪਹੁੰਚਯੋਗ ਬਣਾਉਣ ਅਤੇ ਬਿਹਤਰ ਬਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਰਾਘਵ ਚੱਢਾ ਨੇ ਕਿਹਾ ਕਿ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਚੱਪਲਾਂ ਪਹਿਨਣ ਵਾਲਿਆਂ ਨੂੰ ਹਵਾਈ ਜਹਾਜ਼ ’ਚ ਸਫਰ ਕਰਵਾਵਾਂਗੇ, ਪਰ ਹੋ ਇਸ ਦੇ ਉਲਟ ਰਿਹਾ ਹੈ। ਉਨ੍ਹਾਂ ਕਿਹਾ ਕਿ ਚੱਪਲਾਂ ਨੂੰ ਭੁੱਲ ਜਾਓ, ਬਾਟਾ ਦੇ ਸੂਜ਼ ਪਹਿਨਣ ਵਾਲਾ ਵੀ ਹਵਾਈ ਯਾਤਰਾ ਦਾ ਖਰਚ ਨਹੀਂ ਚੁੱਕ ਸਕਦਾ। ਉਨ੍ਹਾਂ ਕਿਹਾ ਕਿ ਸਿਰਫ ਇੱਕ ਸਾਲ ਦੇ ਅੰਦਰ ਹੀ ਹਵਾਈ ਕਿਰਾਏ ਵਿੱਚ ਭਾਰੀ ਵਾਧਾ ਹੋਇਆ ਹੈ, ਜਿਸ ਨਾਲ ਆਮ ਲੋਕਾਂ ’ਤੇ ਬੋਝ ਵਧ ਗਿਆ ਹੈ।

Check Also

ਹਰਿਆਣਾ ਸਰਕਾਰ ਫਿਲਹਾਲ ਕਿਸਾਨਾਂ ਨੂੰ ਦਿੱਲੀ ਜਾਣ ਦੀ ਨਹੀਂ ਦੇਵੇਗੀ ਆਗਿਆ

ਪ੍ਰਧਾਨ ਮੰਤਰੀ ਦੇ ਪਾਣੀਪਤ ਦੌਰੇ ਨੂੰ ਧਿਆਨ ’ਚ ਰੱਖਦੇ ਹੋਏ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ : …