ਭਲਕੇ 5 ਦਸੰਬਰ ਨੂੰ ਮੰੁਬਈ ਦੇ ਅਜ਼ਾਦ ਮੈਦਾਨ ਵਿਚ ਚੁੱਕਣਗੇ ਅਹੁਦੇ ਦੀ ਸਹੰੁ
ਮੁੰਬਈ/ਬਿਊਰੋ ਨਿਊਜ਼ : ਦੇਵੇਂਦਰ ਫੜਨਵੀਸ ਮਹਾਰਾਸ਼ਟਰ ਦੇ ਅਗਲੇ ਮੁੱਖ ਮੰਤਰੀ ਹੋਣਗੇ। ਫੜਨਵੀਸ ਨੇ ਸ਼ਿਵਸੈਨਾ ਆਗੂ ਏਕਨਾਥ ਸ਼ਿੰਦੇ ਅਤੇ ਐਨਸੀਪੀ ਆਗੂ ਅਜੀਤ ਪਵਾਰ ਦੇ ਨਾਲ ਰਾਜਪਾਲ ਸੀਪੀ ਰਾਧਾਕ੍ਰਿਸ਼ਨ ਸਾਹਮਣੇ ਸਰਕਾਰ ਬਣਾਉਣ ਦੇ ਲਈ ਅੱਜ ਦਾਅਵਾ ਪੇਸ਼ ਕਰ ਦਿੱਤਾ ਹੈ। ਇਸ ਮੌਕੇ ਭਾਜਪਾ ਦੇ ਅਬਜ਼ਰਵਰ ਵਿਜੇ ਰੁਪਾਣੀ ਅਤੇ ਨਿਰਮਲਾ ਸੀਤਾਰਾਮਨ ਵੀ ਮੌਜੂਦ ਸਨ। ਇਸ ਤੋਂ ਪਹਿਲਾਂ ਭਾਜਪਾ ਵਿਧਾਇਕ ਦਲ ਦੀ ਮੀਟਿੰਗ ਦੌਰਾਨ ਦੇਵੇਂਦਰ ਫੜਨਵੀਸ ਨੂੰ ਵਿਧਾਇਕ ਦਲ ਦਾ ਆਗੂ ਚੁਣਿਆ ਗਿਆ। ਇਸ ਤੋਂ ਬਾਅਦ ਫੜਨਵੀਸ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਪਹੁੰਚੇ, ਜਿੱਥੇ ਏਕਨਾਥ ਸ਼ਿੰਦੇ ਅਤੇ ਅਜੀਤ ਪਵਾਰ ਨਾਲ ਗੱਲਬਾਤ ਕੀਤੀ ਗਈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਗੱਲਬਾਤ ਦੌਰਾਨ ਮੰਤਰੀਆਂ ਦੇ ਨਾਮਾਂ ’ਤੇ ਚਰਚਾ ਕੀਤੀ ਗਈ। ਸਹੁੰ ਚੁੱਕ ਸਮਾਗਮ ਭਲਕੇ ਸਾਢੇ ਪੰਜ ਵਜੇ ਮੰੁਬਈ ਦੇ ਆਜ਼ਾਦ ਮੈਦਾਨ ਵਿਚ ਹੋਵੇਗਾ, ਜਿੱਥੇ ਮੁੱਖ ਮੰਤਰੀ ਦੇ ਨਾਲ-ਨਾਲ ਦੋ ਉਪ ਮੁੱਖ ਮੰਤਰੀ ਵੀ ਅਹੁਦੇ ਦੀ ਸਹੁੰ ਚੁੱਕਣਗੇ।
Check Also
ਖਨੌਰੀ ਬਾਰਡਰ ’ਤੇ ਜਗਜੀਤ ਸਿੰਘ ਡੱਲੇਵਾਲ ਦਾ ਟਰੀਟਮੈਂਟ ਹੋਇਆ ਸ਼ੁਰੂ
ਕੇਂਦਰ ਸਰਕਾਰ ਵੱਲੋਂ 14 ਫਰਵਰੀ ਨੂੰ ਗੱਲਬਾਤ ਲਈ ਦਿੱਤਾ ਸੱਦਾ ਪਟਿਆਲਾ/ਬਿਊਰੋ ਨਿਊਜ਼ : ਕਿਸਾਨੀ ਮੰਗਾਂ …