ਪ੍ਰਧਾਨ ਮੰਤਰੀ ਦੇ ਪਾਣੀਪਤ ਦੌਰੇ ਨੂੰ ਧਿਆਨ ’ਚ ਰੱਖਦੇ ਹੋਏ ਲਿਆ ਫੈਸਲਾ
ਚੰਡੀਗੜ੍ਹ/ਬਿਊਰੋ ਨਿਊਜ਼ : ਆਉਂਦੀ 9 ਦਸੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪਾਣੀਪਤ ਵਿਚ ਇਕ ਪ੍ਰੋਗਰਾਮ ਹੈ। ਜਿਸ ਦੇ ਚਲਦਿਆਂ ਹਰਿਆਣਾ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ 6 ਦਸੰਬਰ ਨੂੰ ਦਿੱਲੀ ਕੂਚ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਕਿਸਾਨਾਂ ਵੱਲੋਂ ਇਕ ਦਿਨ ’ਚ 8 ਘੰਟੇ ਚੱਲਣ ਦਾ ਜੋ ਪ੍ਰੋਗਰਾਮ ਬਣਾਇਆ ਗਿਆ ਹੈ, ਉਸ ਅਨੁਸਾਰ ਤਿੰਨ ਦਿਨ ਬਾਅਦ ਕਿਸਾਨ ਪਾਣੀਪਤ ਪਹੁੰਚਣਗੇ ਅਤੇ ਉਸੇ ਦਿਨ ਪਾਣੀਪਤ ’ਚ ਪ੍ਰਧਾਨ ਮੰਤਰੀ ਨੇ ਆਉਣਾ ਹੈ। ਪ੍ਰਧਾਨ ਮੰਤਰੀ ਦੀ ਸਕਿਓਰਿਟੀ ਨੂੰ ਧਿਆਨ ਵਿਚ ਰੱਖਦੇ ਹੋਏ ਹਰਿਆਣਾ ਸਰਕਾਰ ਕੋਈ ਖਤਰਾ ਨਹੀਂ ਉਠਾਉਣਾ ਚਾਹੁੰਦੀ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਇਸ ਪੂਰੇ ਮਾਮਲੇ ’ਤੇ ਖੁਦ ਧਿਆਨ ਰੱਖ ਰਹੇ ਹਨ ਅਤੇ ਅਜਿਹੇ ’ਚ ਸੰਭਵ ਹੈ ਕਿ ਹਰਿਆਣਾ ਸਰਕਾਰ 6 ਦਸੰਬਰ ਨੂੰ ਕਿਸਾਨਾਂ ਨੂੰ ਦਿੱਲੀ ਕੂਚ ਕਰਨ ਦੀ ਆਗਿਆ ਨਹੀਂ ਦੇਵੇਗੀ।
Check Also
ਦੇਵੇਂਦਰ ਫੜਨਵੀਸ ਹੋਣਗੇ ਮਹਾਰਾਸ਼ਟਰ ਦੇ ਅਗਲੇ ਮੁੱਖ ਮੰਤਰੀ
ਭਲਕੇ 5 ਦਸੰਬਰ ਨੂੰ ਮੰੁਬਈ ਦੇ ਅਜ਼ਾਦ ਮੈਦਾਨ ਵਿਚ ਚੁੱਕਣਗੇ ਅਹੁਦੇ ਦੀ ਸਹੰੁ ਮੁੰਬਈ/ਬਿਊਰੋ ਨਿਊਜ਼ …