ਪੁਲਿਸ ਵੱਲੋਂ ਸੁਰੱਖਿਆ ਦੇ ਕੀਤੇ ਗਏ ਪੁਖਤਾ ਇੰਤਜ਼ਾਮ
ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਘਟਨਾ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸੁਖਬੀਰ ਸਿੰਘ ਬਾਦਲ ਦੀ ਸਜ਼ਾ ’ਚ ਕੋਈ ਬਦਲਾਅ ਨਹੀਂ ਕੀਤਾ ਗਿਆ ਸੀ। ਤੈਅ ਸਜ਼ਾ ਅਨੁਸਾਰ ਸੁਖਬੀਰ ਬਾਦਲ ਨੇ ਅੱਜ ਵੀਰਵਾਰ ਨੂੰ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੇਵਾ ਕੀਤੀ, ਜਿੱਥੇ ਉਹ ਦੋ ਦਿਨ ਸੇਵਾਦਾਰ ਵਜੋਂ ਸੇਵਾ ਨਿਭਾਉਣਗੇ। ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੁਖਬੀਰ ਬਾਦਲ ਨੇ ਸੇਵਾਦਾਰ ਦੀ ਪੁਸ਼ਾਕ ਪਹਿਨ ਕੇ, ਹੱਥ ’ਚ ਭਾਲਾ ਫੜ ਕੇ ਅਤੇ ਗਲ ’ਚ ਤਖਤੀ ਲਟਕਾ ਕੇ ਸੇਵਾ ਨਿਭਾਈ। ਜਦਕਿ ਪੰਜਾਬ ਪੁਲਿਸ ਵੱਲੋਂ ਉਨ੍ਹਾਂ ਦੀ ਸੁਰੱਖਿਆ ਨੂੰ ਹੋਰ ਵਧਾ ਦਿੱਤਾ ਗਿਆ ਹੈ। ਪੰਜਾਬ ਪੁਲਿਸ ਵੱਲੋਂ ਸੁਖਬੀਰ ਬਾਦਲ ਦੁਆਲੇ ਤਿੰਨ ਲੇਅਰਾਂ ’ਚ ਸੁਰੱਖਿਆ ਲਗਾਈ ਗਈ ਹੈ, ਜਿਸ ’ਚ ਦੋ ਐਸਪੀ ਰੈਂਕ ਦੇ ਅਧਿਕਾਰੀ ਵੀ ਸ਼ਾਮਲ ਹਨ। ਇਸ ਤੋਂ ਇਲਾਵਾ ਐਸਜੀਪੀਸੀ ਟਾਸਕ ਫੋਰਸ ਦੇ ਸੇਵਾਦਾਰ ਵੀ ਸੁਖਬੀਰ ਬਾਦਲ ਦੇ ਆਲੇ-ਦੁਆਲੇ ਤਾਇਨਾਤ ਰਹਿਣਗੇ।
Check Also
ਖਨੌਰੀ ਬਾਰਡਰ ’ਤੇ ਜਗਜੀਤ ਸਿੰਘ ਡੱਲੇਵਾਲ ਦਾ ਟਰੀਟਮੈਂਟ ਹੋਇਆ ਸ਼ੁਰੂ
ਕੇਂਦਰ ਸਰਕਾਰ ਵੱਲੋਂ 14 ਫਰਵਰੀ ਨੂੰ ਗੱਲਬਾਤ ਲਈ ਦਿੱਤਾ ਸੱਦਾ ਪਟਿਆਲਾ/ਬਿਊਰੋ ਨਿਊਜ਼ : ਕਿਸਾਨੀ ਮੰਗਾਂ …