ਕਿਹਾ : ਸੂਬਾ ਸਰਕਾਰ ਕਿਸਾਨਾਂ ਨਾਲ ਧੋਖੇਬਾਜ਼ੀ ਕਰਨੀ ਬੰਦ ਕਰੇ
ਤਲਵੰਡੀ ਸਾਬੋ/ਬਿਊਰੋ ਨਿਊਜ਼ : ਬਠਿੰਡਾ ਜਿਲ੍ਹੇ ਪਿੰਡ ਲੇਲੇਵਾਲਾ ਦੇ ਖੇਤਾਂ ’ਚ ਗੈਸ ਪਾਈਪ ਲਾਈਨ ਪਾਉਣ ਨੂੰ ਲੈ ਕੇ ਕਿਸਾਨਾਂ ਅਤੇ ਪੁਲਿਸ ਪ੍ਰਸ਼ਾਸ਼ਨ ਦਰਮਿਆਨ ਸਥਿਤੀ ਬਣਾਅ ਵਾਲੀ ਬਣੀ ਹੋਈ ਹੈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਕੌਮੀ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਕਿਸਾਨਾਂ ਨਾਲ ਵਾਅਦੇ ਕੁਝ ਹੋਰ ਕਰਦੇ ਹਨ, ਜਦਕਿ ਹੁੰਦਾ ਸਭ ਕੁੱਝ ਵਾਅਦਿਆਂ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਹ ਕਈ ਵਾਰ ਕਹਿ ਚੁੱਕੀ ਹੈ ਕਿ ਕਿਸਾਨਾਂ ਦੀ ਸਹਿਮਤੀ ਤੋਂ ਬਿਨਾਂ ਕੋਈ ਜ਼ਮੀਨ ਐਕਵਾਇਰ ਨਹੀਂ ਕੀਤੀ ਜਾਵੇਗੀ ਅਤੇ ਐਕਵਾਇਰ ਕੀਤੀ ਜਾਣ ਵਾਲੀ ਜ਼ਮੀਨ ਦਾ ਕਿਸਾਨਾਂ ਨੂੰ ਢੁਕਵਾਂ ਮੁਆਵਜ਼ਾ ਦਿੱਤਾ ਜਾਵੇਗਾ। ਪਰ ਪਿੰਡ ਲੇਲੇਵਾਲਾ ਮਾਮਲੇ ’ਚ ਪ੍ਰਸ਼ਾਸ਼ਨ ਦੀ ਹਾਜ਼ਰੀ ’ਚ ਕਿਸਾਨਾਂ ਨਾਲ ਮੁਆਵਜ਼ੇ ਸੰਬੰਧੀ ਹੋਇਆ ਸਮਝੌਤਾ ਲਾਗੂ ਕਰਵਾਉਣ ’ਚ ਸਰਕਾਰ ਫੇਲ੍ਹ ਸਾਬਿਤ ਹੋਈ ਹੈ। ਜਿਸ ਕਰਕੇ ਕਿਸਾਨਾਂ ਨੂੰ ਸੰਘਰਸ਼ ਦਾ ਰਾਹ ਅਖਤਿਆਰ ਕਰਨਾ ਪੈ ਰਿਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨਾਲ ਅਜਿਹੀ ਧੋਖੇਬਾਜ਼ੀ ਕਰਨੀ ਬੰਦ ਕਰੇ ਅਤੇ ਮਸਲਾ ਹੱਲ ਕਰੇ।
Check Also
ਪੰਜਾਬ ’ਚ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਲਈ ਵੋਟਾਂ ਪਾਉਣ ਦਾ ਕੰਮ ਹੋਇਆ ਮੁਕੰਮਲ
ਅੱਜ ਹੀ ਐਲਾਨੇ ਜਾਣਗੇ ਚੋਣਾਂ ਦੇ ਨਤੀਜੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਪੰਜ ਨਗਰ ਨਿਗਮ …