Breaking News
Home / ਕੈਨੇਡਾ / Front / ਪਾਣੀ ਨੂੰ ਪ੍ਰਦੂਸ਼ਿਤ ਕਰਨ ਦੇ ਮੁੱਦੇ ’ਤੇ ਬੋਲੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

ਪਾਣੀ ਨੂੰ ਪ੍ਰਦੂਸ਼ਿਤ ਕਰਨ ਦੇ ਮੁੱਦੇ ’ਤੇ ਬੋਲੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ


ਕਿਹਾ : ਪਾਣੀ ਨੂੰ ਪ੍ਰਦੂਸ਼ਿਤ ਕਰਨ ਵਾਲਿਆਂ ਖਿਲਾਫ਼ ਚੱਲੇ ਕਤਲ ਦਾ ਮੁਕੱਦਮਾ
ਬਠਿੰਡਾ/ਬਿਊਰੋ ਨਿਊਜ਼ : ਲੁਧਿਆਣਾ ਬੁੱਢੇ ਨਾਲੇ ਦੇ ਗੰਦੇ ਪਾਣੀ ਨੂੰ ਲੈ ਕੇ ਕਿਸਾਨਾਂ ਅਤੇ ਪ੍ਰਸ਼ਾਸ਼ਨ ਦਰਮਿਆਨ ਲੰਘੇ ਦਿਨੀਂ ਤਿੱਖੀ ਝੜਪ ਦੇਖਣ ਨੂੰ ਮਿਲੀ। ਇਸ ਤੋਂ ਬਾਅਦ ਪ੍ਰਸ਼ਾਸਨ ਅਤੇ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਦਰਮਿਆਨ ਕੁੱਝ ਗੱਲਾਂ ’ਤੇ ਸਹਿਮਤੀ ਵੀ ਹੋਈ। ਇਸੇ ਦਰਮਿਆਨ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਗੁਰਬਾਣੀ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਗੁਰਬਾਣੀ ’ਚ ਪਾਣੀ ਨੂੰ ਬਹੁਤ ਸਨਮਾਨ ਦਿੱਤਾ ਗਿਆ ਹੈ ਅਤੇ ਜਲ ਹੀ ਜੀਵਨ ਦਾ ਆਧਾਰ ਹੈ। ਉਨ੍ਹਾਂ ਕਿਹਾ ਜੇਕਰ ਅਸੀਂ ਪਾਣੀ ਨੂੰ ਪ੍ਰਦੂਸ਼ਿਤ ਕਰਨ ਵਾਲੇ ਪੱਖ ਵੱਲ ਦੇਖਦੇ ਹਾਂ ਤਾਂ ਮੈਂ ਸਮਝਦਾ ਹਾਂ ਕਿ ਪਾਣੀ ਨੂੰ ਪ੍ਰਦੂਸ਼ਿਤ ਕਰਨਾ ਸਿਰਫ਼ ਇਨਸਾਨਾਂ ਦੀ ਹੱਤਿਆ ਕਰਨਾ ਨਹੀਂ ਸਗੋਂ ਸਮੁੱਚੀ ਮਾਨਵਤਾ ਦੀ ਹੱਤਿਆ ਕਰਨ ਦੇ ਸਮਾਨ ਹੈ। ਉਨ੍ਹਾਂ ਕਿਹਾ ਪਾਣੀ ਨੂੰ ਸਾਫ਼ ਸੁਥਰਾ ਰੱਖਣਾ ਸਰਕਾਰਾਂ ਦੀ ਜ਼ਿੰਮੇਵਾਰੀ ਹੈ ਅਤੇ ਜੋ ਲੋਕ ਪਾਣੀ ਨੂੰ ਪ੍ਰਦੂਸ਼ਿਤ ਕਰਦੇ ਹਨ ਉਨ੍ਹਾਂ ਖਿਲਾਫ਼ ਕਤਲ ਦਾ ਮੁਕੱਦਮਾ ਚਲਾਉਣਾ ਚਾਹੀਦਾ ਹੈ।

Check Also

ਪੰਜਾਬ ’ਚ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਲਈ ਵੋਟਾਂ ਪਾਉਣ ਦਾ ਕੰਮ ਹੋਇਆ ਮੁਕੰਮਲ

ਅੱਜ ਹੀ ਐਲਾਨੇ ਜਾਣਗੇ ਚੋਣਾਂ ਦੇ ਨਤੀਜੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਪੰਜ ਨਗਰ ਨਿਗਮ …