![](https://parvasinewspaper.com/wp-content/uploads/2024/12/Aman-Arora.jpg)
ਵੈਰੀਫਿਕੇਸ਼ਨ ਨਾਲ ਸੰਬੰਧਿਤ ਸਾਰੀਆਂ ਸੇਵਾਵਾਂ ਆਨਲਾਈਨ ਹੋਣਗੀਆਂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ 1 ਜਨਵਰੀ ਤੋਂ ਵੈਰੀਫਿਕੇਸ਼ਨ ਨਾਲ ਸੰਬੰਧਿਤ ਸਾਰੀਆਂ ਸੇਵਾਵਾਂ ਆਨਲਾਈਨ ਉਪਲਬਧ ਹੋਣਗੀਆਂ ਅਤੇ ਆਫਲਾਈਨ ਵੈਰੀਫਿਕੇਸ਼ਨ ਬੰਦ ਹੋ ਜਾਵੇਗੀ। ਇਸ ਸੰਬੰਧੀ ਪੰਜਾਬ ਸਰਕਾਰ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਹ ਜਾਣਕਾਰੀ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਚੰਡੀਗੜ੍ਹ ਦੇ ਸੈਕਟਰ-26 ਵਿਚ ਇਕ ਪ੍ਰੋਗਰਾਮ ਦੌਰਾਨ ਦਿੱਤੀ। ਇਸ ਦੌਰਾਨ ਉਨ੍ਹਾਂ ਨੇ ਛੇ ਤਰ੍ਹਾਂ ਦੀਆਂ ਆਨਲਾਈਨ ਸੇਵਾਵਾਂ ਦੀ ਵੈਰੀਫਿਕੇਸ਼ਨ ਨਾਲ ਸੰਬੰਧਿਤ ਪ੍ਰਾਜੈਕਟ ਵੀ ਲਾਂਚ ਕੀਤਾ। ਉਨ੍ਹਾਂ ਦਾਅਵਾ ਕੀਤਾ ਹੈ ਕਿ ਇਸ ਨਾਲ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੀ ਖੱਜਲ-ਖੁਆਰੀ ਤੋਂ ਨਿਜਾਤ ਮਿਲੇਗੀ। ਇਸ ਤੋਂ ਇਲਾਵਾ ਲੋਕਾਂ ਦੇ ਸਮੇਂ ਅਤੇ ਪੈਸੇ ਦੀ ਬੱਚਤ ਹੋਵੇਗੀ ਅਤੇ ਕੰਮ ਵਿਚ ਪਾਰਦਰਸ਼ਤਾ ਵੀ ਆਵੇਗੀ। ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਇਸ ਤਰ੍ਹਾਂ ਕੰਮ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਅਮਨ ਅਰੋੜਾ ਨੇ ਦੱਸਿਆ ਕਿ ਸਰਕਾਰ ਜਲਦ ਹੀ ਕਈ ਵਿਭਾਗਾਂ ਵਲੋਂ ਮੁਹੱਈਆ ਕਰਵਾਈਆਂ ਜਾਣ ਵਾਲੀਆਂ 95 ਸੇਵਾਵਾਂ ਨੂੰ ਆਨਲਾਈਨ ਕਰਨ ਜਾ ਰਹੀ ਹੈ ਜੋ ਕਿ ਲੰਬੇ ਸਮੇਂ ਤੋਂ ਆਫਲਾਈਨ ਚੱਲ ਰਹੀਆਂ ਹਨ।