17.5 C
Toronto
Tuesday, September 29, 2026
spot_img
HomeਕੈਨੇਡਾFrontਮੁੱਖ ਮੰਤਰੀ ਭਗਵੰਤ ਮਾਨ ਵਲੋਂ ਲੋਕਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ...

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲੋਕਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਸੱਦਾ

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲੋਕਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਸੱਦਾ
ਕਿਹਾ : ਗੁਰੂ ਜੀ ਦੀ ਮਹਾਨ ਕੁਰਬਾਨੀ ਮਾਨਵਤਾ ਦੇ ਇਤਿਹਾਸ ਵਿੱਚ ਅਦੁੱਤੀ ਮਿਸਾਲ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਧਰਮ ਨਿਰਪੱਖ, ਮਾਨਵਤਾਵਾਦੀ ਅਤੇ ਕੁਰਬਾਨੀ ਦੀ ਭਾਵਨਾ ਦੇ ਦਿਖਾਏ ਮਾਰਗ ’ਤੇ ਚੱਲਣ ਦਾ ਸੱਦਾ ਦਿੱਤਾ। ਗੁਰੂ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ’ਤੇ ਇਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਧਰਮ ਦੀ ਆਜ਼ਾਦੀ ਦੇ ਨਾਲ-ਨਾਲ ਧਰਮ ਨਿਰਪੱਖਤਾ ਅਤੇ ਮਨੁੱਖੀ ਕਦਰਾਂ-ਕੀਮਤਾਂ ਦੀ ਖਾਤਰ ਆਪਣਾ ਬਲਿਦਾਨ ਦੇ ਦਿੱਤਾ ਸੀ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀ ਮਹਾਨ ਕੁਰਬਾਨੀ ਮਾਨਵਤਾ ਦੇ ਇਤਿਹਾਸ ਵਿੱਚ ਅਦੁੱਤੀ ਅਤੇ ਬੇਮਿਸਾਲ ਹੈ ਜੋ ਦਮਨ ਅਤੇ ਜ਼ੁਲਮ ਦੇ ਵਿਰੁੱਧ ਲੜਾਈ ਦਾ ਪ੍ਰਤੀਕ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਦੇਸ਼ ਵਿੱਚ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ।
RELATED ARTICLES
POPULAR POSTS