ਨੋਟਬੰਦੀ ਦਾ ਕਦਮ ਨਾ ਤਾਂ ਜਾਅਲੀ ਕਰੰਸੀ ਰੋਕ ਸਕਿਆ ਤੇ ਨਾ ਹੀ ਘੁਸਪੈਠ
ਚੰਡੀਗੜ੍ਹ/ਬਿਊਰੋ ਨਿਊਜ਼
ਕੈਪਟਨ ਅਮਰਿੰਦਰ ਸਿੰਘ ਨੇ ਸਰਜੀਕਲ ਸਟਰਾਇਕ ਬਾਰੇ ਵੱਡੇ-ਵੱਡੇ ਦਾਅਵਿਆਂ ਦੇ ਬਾਵਜੂਦ ਹੋਣ ਵਾਲੀਆਂ ਅੱਤਵਾਦੀ ਘੁਸਪੈਠਾਂ ਸਬੰਧੀ ਮੋਦੀ ਸਰਕਾਰ ਦੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਵਾਧੂ ਪ੍ਰਚਾਰ ਦੇ ਬਾਵਜੂਦ ਸਪੱਸ਼ਟ ਤੌਰ ‘ਤੇ ਨੋਟਬੰਦੀ ਦਾ ਕਦਮ ਨਾ ਹੀ ਪਾਕਿਸਤਾਨ ਤੋਂ ਭਾਰਤ ਅੰਦਰ ਹੋਣ ਵਾਲੀ ਅੱਤਵਾਦੀਆਂ ਦੀ ਘੁਸਪੈਠ ਤੇ ਨਾ ਹੀ ਜਾਅਲੀ ਨੋਟਾਂ ਦੇ ਪ੍ਰਸਾਰ ਨੂੰ ਰੋਕਣ ਵਿਚ ਕਾਮਯਾਬ ਰਿਹਾ ਹੈ। ਕੈਪਟਨ ਅਮਰਿੰਦਰ ਨੇ ਕਿਹਾ ਕਿ ਵਾਰ- ਵਾਰ ਹੋਣ ਵਾਲੇ ਅੱਤਵਾਦੀ ਹਮਲਿਆਂ ਦੇ ਮੱਦੇਨਜ਼ਰ ਦੇਸ਼ ਤੇ ਇਸ ਦੇ ਲੋਕਾਂ ਦੀ ਸੁਰੱਖਿਆ ਯਕੀਨੀ ਕਰਨ ਵਾਸਤੇ ਮਜ਼ਬੂਤ ਅਤੇ ਸਖ਼ਤ ਕਦਮ ਚੁੱਕੇ ਜਾਣ ਦੀ ਲੋੜ ਹੈ।
ਉਨ੍ਹਾਂ ਨੇ ਕਿਹਾ ਕਿ ਨੋਟਬੰਦੀ ਪੱਕੇ ਤੌਰ ‘ਤੇ ਅੱਤਵਾਦ ਤੇ ਕਾਲੇ ਧੰਨ ਦਾ ਖਾਤਮਾ ਕਰਨ ‘ਚ ਪੂਰੀ ਤਰ੍ਹਾਂ ਅਸਫਲ ਰਹੀ ਹੈ।
Check Also
ਹਾਈਕੋਰਟ ਦੇ ਹੁਕਮਾਂ ਦੇ ਬਾਵਜੂਦ ਬੀਬੀਐੱਮਬੀ ਹਰਿਆਣਾ ਨੂੰ ਪਾਣੀ ਛੱਡਣ ’ਚ ਨਾਕਾਮ
ਪਾਣੀ ਰੋਕਣ ਲਈ ਮੁੱਖ ਮੰਤਰੀ ਭਗਵੰਤ ਮਾਨ ਤੀਜੀ ਵਾਰ ਪਹੁੰਚੇ ਨੰਗਲ ਡੈਮ ਨੰਗਲ/ਬਿਊਰੋ ਨਿਊਜ਼ : …