7.1 C
Toronto
Monday, November 3, 2025
spot_img
Homeਭਾਰਤਆਮ ਆਦਮੀ ਪਾਰਟੀ ਦਿੱਲੀ ਵਿਧਾਨ ਸਭਾ ਚੋਣਾਂ ਆਪਣੇ ਦਮ 'ਤੇ ਲੜੇਗੀ

ਆਮ ਆਦਮੀ ਪਾਰਟੀ ਦਿੱਲੀ ਵਿਧਾਨ ਸਭਾ ਚੋਣਾਂ ਆਪਣੇ ਦਮ ‘ਤੇ ਲੜੇਗੀ

ਦਿੱਲੀ ਦੀ ਖਰਾਬ ਕਾਨੂੰਨ ਵਿਵਸਥਾ ਲਈ ਅਮਿਤ ਸ਼ਾਹ ਜ਼ਿੰਮੇਵਾਰ : ਕੇਜਰੀਵਾਲ
ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਦਿੱਲੀ ਵਿਧਾਨ ਸਭਾ ਚੋਣਾਂ ਆਮ ਆਦਮੀ ਪਾਰਟੀ ਆਪਣੇ ਦਮ ‘ਤੇ ਲੜੇਗੀ। ਇਸੇ ਦੌਰਾਨ ਕੇਜਰੀਵਾਲ ਨੇ ਦਿੱਲੀ ਦੀ ਖਰਾਬ ਕਾਨੂੰਨ ਵਿਵਸਥਾ ਲਈ ਕੇਂਦਰੀ ਗ੍ਰਹਿ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਅਮਿਤ ਸ਼ਾਹ ਨੂੰ ਜ਼ਿੰਮੇਵਾਰ ਦੱਸਿਆ ਹੈ। ਜ਼ਿਕਰਯੋਗ ਹੈ ਕਿ ਦਿੱਲੀ ਵਿਚ ਵਿਧਾਨ ਸਭਾ ਦਾ ਕਾਰਜਕਾਲ 23 ਫਰਵਰੀ ਨੂੰ ਸਮਾਪਤ ਹੋ ਰਿਹਾ ਹੈ। ਯਾਨੀ ਕਿ ਅਗਲੇ ਸਾਲ ਜਨਵਰੀ ਵਿਚ ਕਿਸੇ ਵੀ ਸਮੇਂ ਵਿਧਾਨ ਚੋਣਾਂ ਦਾ ਐਲਾਨ ਹੋ ਸਕਦਾ ਹੈ। ਇਸਦੇ ਚੱਲਦਿਆਂ ਫਰਵਰੀ ਵਿਚ ਚੋਣਾਂ ਹੋਣਗੀਆਂ ਅਤੇ ਨਵੀਂ ਸਰਕਾਰ ਦਾ ਗਠਨ ਹੋ ਜਾਵੇਗਾ। ਧਿਆਨ ਰਹੇ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਅਤੇ ਕਾਂਗਰਸ ਵਿਰੋਧੀ ਗਠਜੋੜ ‘ਇੰਡੀਆ’ ਦਾ ਹਿੱਸਾ ਸਨ ਅਤੇ ਦਿੱਲੀ ਵਿਚ ਲੋਕ ਸਭਾ ਚੋਣਾਂ ਵੀ ਇਨ੍ਹਾਂ ਦੋਵਾਂ ਨੇ ਮਿਲ ਕੇ ਲੜੀਆਂ ਸਨ। ਹਾਲਾਂਕਿ ਇਨ੍ਹਾਂ ਦੋਵਾਂ ਪਾਰਟੀਆਂ ਨੂੰ ਦਿੱਲੀ ਵਿਚ ਲੋਕ ਸਭਾ ਦੀ ਕੋਈ ਵੀ ਸੀਟ ਨਹੀਂ ਮਿਲੀ ਸੀ।
ਪਾਰਟੀ ਆਗੂ ਗੋਪਾਲ ਰਾਏ ਨੇ ਕਿਹਾ ਕਿ ਦਿੱਲੀ ਵਿੱਚ ਵਿਧਾਨ ਸਭਾ ਚੋਣਾਂ ਲਈ ‘ਇੰਡੀਆ’ ਗੱਠਜੋੜ ਦੀ ਕੋਈ ਲੋੜ ਨਹੀਂ ਹੈ। ਅਸੀਂ ਦਿੱਲੀ ਦੇ ਲੋਕਾਂ ਦੀ ਮਦਦ ਨਾਲ ਚੋਣਾਂ ਲੜਾਂਗੇ ਅਤੇ ਜਿੱਤਾਂਗੇ। ਦਿੱਲੀ ਵਿਧਾਨ ਸਭਾ ਚੋਣਾਂ ਅਗਲੇ ਸਾਲ ਫਰਵਰੀ ਜਾਂ ਉਸ ਤੋਂ ਪਹਿਲਾਂ ਹੋਣ ਦੀ ਸੰਭਾਵਨਾ ਹੈ। ‘ਆਪ’ ਨੇ 21 ਨਵੰਬਰ ਨੂੰ ਆਪਣੇ 11 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਸੀ।

 

RELATED ARTICLES
POPULAR POSTS