ਇਸੇ ਮਹੀਨੇ ਜਾਰੀ ਹੋ ਸਕਦਾ ਹੈ ਨੋਟੀਫਿਕੇਸ਼ਨ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਸੈਨੇਟ ਚੋਣਾਂ ਨੂੰ ਲੈ ਕੇ ਚਰਚਾਵਾਂ ਤੇਜ਼ ਹੋ ਗਈਆਂ ਹਨ। ਯੂਨੀਵਰਸਿਟੀ ਦੀ ਮੈਨੇਜਮੈਂਟ ਨੇ ਸੰਕੇਤ ਦਿੱਤੇ ਹਨ ਕਿ ਇਸ ਮਹੀਨੇ ਦੇ ਅਖੀਰ ਤੱਕ ਚੋਣਾਂ ਦੀ ਨੋਟੀਫਿਕੇਸ਼ਨ ਜਾਰੀ ਕੀਤੀ ਜਾ ਸਕਦੀ ਹੈ। ਯੂਨੀਵਰਸਿਟੀ ਦੇ ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਸੈਨੇਟ ਚੋਣਾਂ ਸੁਧਾਰਾਂ ਦੇ ਤਹਿਤ ਹੀ ਹੋਣਗੀਆਂ। ਨਵੀਂ ਸੈਨੇਟ ਨੂੰ ਬੋਰਡ ਆਫ ਗਵਰਨੈਂਸ ਦੀ ਤਰ੍ਹਾਂ ਕੰਮ ਕਰਨਾ ਹੋਵੇਗਾ। ਦੱਸਿਆ ਜਾ ਰਿਹਾ ਹੈ ਕਿ ਇਸ ਵਿਚ ਕਈ ਵੱਡੇ ਬਦਲਾਅ ਕੀਤੇ ਜਾਣਗੇ, ਜਿਸ ਵਿਚ ਗਰੈਜੂਏਟ ਅਤੇ ਫੈਕਲਟੀ ਚੋਣ ਖੇਤਰ ਨੂੰ ਖਤਮ ਕਰਨਾ ਸ਼ਾਮਲ ਹੈ। ਇਸੇ ਦੌਰਾਨ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ ਅਤੇ ਪ੍ਰਸ਼ਾਸਨ ਨੇ ਵਿਦਿਆਰਥੀਆਂ ਨੂੰ ਹੜਤਾਲ ਖਤਮ ਕਰਨ ਦੀ ਅਪੀਲ ਕੀਤੀ ਹੈ। ਵਿਦਿਆਰਥੀਆਂ ਦਾ ਆਰੋਪ ਹੈ ਕਿ ਸੁਧਾਰਾਂ ਵਾਲੀ ਸੈਨੇਟ ਦਾ ਪੂਰੀ ਤਰ੍ਹਾਂ ਕੇਂਦਰੀਕਰਨ ਹੋ ਜਾਵੇਗਾ।