ਹਮਲੇ ਤੋਂ ਬਾਅਦ ਸ਼ੋ੍ਰਮਣੀ ਅਕਾਲੀ ਦਲ ਅਤੇ ਐਸਜੀਪੀਸੀ ਹੋਈ ਹੋਰ ਚੌਕਸ
ਸ੍ਰੀ ਫਤਿਹਗੜ੍ਹ ਸਾਹਿਬ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਲਗਾਈ ਗਈ ਧਾਰਮਿਕ ਸੇਵਾ ਨੂੰ ਨਿਭਾਉਣ ਲਈ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਪਹੁੰਚੇ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਦੋ-ਦੋ ਦਿਨ ਦੀ ਸੇਵਾ ਨਿਭਾਉਣ ਤੋਂ ਬਾਅਦ ਸੁਖਬੀਰ ਬਾਦਲ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਆਪਣੀ ਪੰਜਵੇਂ ਦਿਨ ਦੀ ਸੇਵਾ ਨਿਭਾਉਣਗੇ। ਅੰਮਿ੍ਰਤਸਰ ਵਿਚ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਤੋਂ ਬਾਅਦ ਸ਼ੋ੍ਰਮਣੀ ਅਕਾਲੀ ਦਲ ਅਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੋਰ ਚੌਕਸ ਹੋ ਗਈ ਅਤੇ ਉਨ੍ਹਾਂ ਵੱਲੋਂ ਸੁਖਬੀਰ ਸਿੰਘ ਬਾਦਲ ਦੀ ਪੂਰੀ ਚੌਕਸੀ ਨਾਲ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਸੰਗਤ ਨੂੰ ਉਨ੍ਹਾਂ ਦੇ ਕੋਲ ਜਾਣ ਦੀ ਆਗਿਆ ਨਹੀਂ ਹੈ। ਸੇਵਾਦਾਰ ਦੀ ਸੇਵਾ ਨਿਭਾਉਣ ਤੋਂ ਬਾਅਦ ਸੁਖਬੀਰ ਬਾਦਲ ਨੇ ਕੀਰਤਨ ਸੁਣਿਆ ਅਤੇ ਉਸ ਤੋਂ ਬਾਅਦ ਉਹ ਬਰਤਨ ਸਾਫ ਕਰਨ ਦੀ ਸੇਵਾ ਨਿਭਾਈ। ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸੇਵਾ ਨਿਭਾਉਣ ਤੋਂ ਬਾਅਦ ਸੁਖਬੀਰ ਬਾਦਲ ਤਖਤ ਸ੍ਰੀ ਦਮਦਮਾ ਸਾਹਿਬ ਅਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਜਾ ਕੇ ਆਪਣੀ ਸਜ਼ਾ ਪੂਰੀ ਕਰਨਗੇ।
Check Also
ਖਨੌਰੀ ਬਾਰਡਰ ’ਤੇ ਜਗਜੀਤ ਸਿੰਘ ਡੱਲੇਵਾਲ ਦਾ ਟਰੀਟਮੈਂਟ ਹੋਇਆ ਸ਼ੁਰੂ
ਕੇਂਦਰ ਸਰਕਾਰ ਵੱਲੋਂ 14 ਫਰਵਰੀ ਨੂੰ ਗੱਲਬਾਤ ਲਈ ਦਿੱਤਾ ਸੱਦਾ ਪਟਿਆਲਾ/ਬਿਊਰੋ ਨਿਊਜ਼ : ਕਿਸਾਨੀ ਮੰਗਾਂ …