ਕਿਹਾ : ਕਿਸਾਨਾਂ ’ਤੇ ਅੱਥਰੂ ਗੈਸ ਦੇ ਗੋਲੇ ਦਾਗਣੇ ਭਾਜਪਾ ਦੀ ਘਟੀਆ ਮਾਨਸਿਕਤਾ
ਚੰਡੀਗੜ੍ਹ/ਬਿਊਰੋ ਨਿਊਜ਼ : ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸੀ ਸੰਸਦ ਮੈਂਬਰ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਭਾਜਪਾ ਨੂੰ ਕਿਸਾਨੀ ਵਿਰੋਧੀ ਪਾਰਟੀ ਦੱਸਿਆ ਹੈ। ਉਨ੍ਹਾਂ ਕਿਹਾ ਦਿੱਲੀ ਕੂਚ ਕਰ ਰਹੇ ਕਿਸਾਨਾਂ ’ਤੇ ਹਰਿਆਣਾ ਦੀ ਪੁਲਿਸ ਵੱਲੋਂ ਅੱਥਰੂ ਗੈਸ ਦੇ ਗੋਲੇ ਦਾਗੇ ਅਤੇ ਕਿਸਾਨਾਂ ’ਤੇ ਲਾਠੀਚਾਰਜ ਕੀਤੇ ਜਾਣ ਨੂੰ ਭਾਰਤੀ ਜਨਤਾ ਪਾਰਟੀ ਦੀ ਘਟੀਆ ਮਾਨਸਿਕਤਾ ਦੱਸਿਆ ਹੈ। ਸੁਖਜਿੰਦਰ ਸਿੰਘ ਰੰਧਾਵਾ ਨੇ ਕਿਸਾਨਾਂ ਖਿਲਾਫ਼ ਹਰਿਆਣਾ ਪੁਲਿਸ ਅਤੇ ਹਰਿਆਣਾ ਸਰਕਾਰ ਵੱਲੋਂ ਕੀਤੀ ਗਈ ਇਸ ਕਾਰਵਾਈ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਸ਼ਾਂਤਮਈ ਤਰੀਕੇ ਨਾਲ ਦਿੱਲੀ ਵੱਲ ਕੂਚ ਕਰ ਰਹੇ ਸਨ ਪ੍ਰੰਤੂ ਫਿਰ ਵੀ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਵਾਲੀ ਹਰਿਆਣਾ ਦੀ ਭਾਜਪਾ ਸਰਕਾਰ ਨੇ ਕਿਸਾਨਾਂ ’ਤੇ ਲਾਠੀਚਾਰਜ ਕੀਤਾ ਅਤੇ ਅੱਥਰੂ ਗੈਸ ਦੇ ਗੋਲੇ ਦਾਗੇ ਗਏ, ਜੋ ਕਿ ਬਹੁਤ ਮੰਦਭਾਗਾ। ਉਨ੍ਹਾਂ ਕਿ ਹਰਿਆਣਾ ਦੀ ਭਾਜਪਾ ਸਰਕਾਰ ਦੀ ਇਸ ਦੀ ਕਾਰਵਾਈ ਤੋਂ ਬਾਅਦ ਭਾਜਪਾ ਦਾ ਕਿਸਾਨ ਵਿਰੋਧੀ ਚਿਹਰਾ ਬੇਨਕਾਬ ਹੋ ਗਿਆ ਹੈ।
Check Also
‘ਆਪ’ ਦੇ ਤਿੰਨ ਵਿਧਾਇਕਾਂ ਨੇ ਜਗਜੀਤ ਸਿੰਘ ਡੱਲੇਵਾਲ ਨਾਲ ਕੀਤੀ ਮੁਲਾਕਾਤ
ਕਿਹਾ : ਕਿਸਾਨਾਂ ਦੀ ਮੰਗਾਂ ਮੰਨ ਕੇ ਡੱਲੇਵਾਲ ਦੀ ਭੁੱਖ ਹੜਤਾਲ ਖਤਮ ਕਰਵਾਏ ਕੇਂਦਰ ਸਰਕਾਰ …