Breaking News
Home / ਕੈਨੇਡਾ / Front / ਸ਼ੰਭੂ ਬਾਰਡਰ ’ਤੇ ਬੈਠੇ ਕਿਸਾਨਾਂ ਨੇ ਹਰਿਆਣਾ ਪੁਲਿਸ ’ਤੇ ਚੁੱਕੇ ਸਵਾਲ

ਸ਼ੰਭੂ ਬਾਰਡਰ ’ਤੇ ਬੈਠੇ ਕਿਸਾਨਾਂ ਨੇ ਹਰਿਆਣਾ ਪੁਲਿਸ ’ਤੇ ਚੁੱਕੇ ਸਵਾਲ


ਕਿਹਾ : ਅੰਬਾਲਾ ’ਚ ਧਾਰਾ 163 ਲੱਗੀ ਹੋਣ ਦੇ ਬਾਵਜੂਦ ਸਤਿੰਦਰ ਸਤਰਾਜ ਦਾ ਪ੍ਰੋਗਰਾਮ ਕਿਵੇਂ ਹੋਇਆ
ਅੰਬਾਲਾ/ਬਿਊਰੋ ਨਿਊਜ਼ : ਸ਼ੰਭੂ ਬਾਰਡਰ ’ਤੇ ਬੈਠੇ ਕਿਸਾਨਾਂ ਨੇ ਹਰਿਆਣਾ ਪੁਲਿਸ ’ਤੇ ਸਵਾਲ ਚੁੱਕੇ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਹਰਿਆਣਾ ਪੁਲਿਸ ਨੇ ਲੰਘੇ ਕੱਲ੍ਹ ਸ਼ੰਭੂ ਬਾਰਡਰ ਤੋਂ ਕਿਸਾਨਾਂ ਨੂੰ ਦਿੱਲੀ ਕੂਚ ਕਰਨ ਤੋਂ ਰੋਕ ਦਿੱਤਾ ਗਿਆ ਸੀ। ਪੁਲਿਸ ਵੱਲੋਂ ਹਵਾਲਾ ਦਿੱਤਾ ਗਿਆ ਕਿ ਅੰਬਾਲਾ ’ਚ ਧਾਰਾ 163 ਜੋ ਕਿ ਪਹਿਲਾਂ 144 ਹੁੰਦੀ ਸੀ ਲੱਗੀ ਹੋਈ ਹੈ, ਜਿਸ ਦੇ ਚਲਦਿਆਂ ਤੁਸੀਂ ਅੱਗੇ ਨਹੀਂ ਜਾ ਸਕਦੇ। ਪਰ ਕੱਲ੍ਹ ਹੀ ਅੰਬਾਲਾ ’ਚ ਪੰਜਾਬੀ ਦੇ ਸੂਫੀ ਗਾਇਕ ਸਤਿੰਦਰ ਸਰਤਾਜ ਦਾ ਵੱਡਾ ਪ੍ਰੋਗਰਾਮ ਹੋਇਆ। ਜਿਸ ਤੋਂ ਬਾਅਦ ਕਿਸਾਨ ਆਗੂਆਂ ਨੇ ਹਰਿਆਣਾ ਪੁਲਿਸ ’ਤੇ ਸਵਾਲ ਖੜ੍ਹੇ ਕਰ ਦਿੱਤੇ। ਕਿਸਾਨ ਆਗੂਆਂ ਨੇ ਕਿਹਾ ਕਿ ਅਸੀਂ ਸਤਿੰਦਰ ਸਰਤਾਜ ਦੇ ਅੰਬਾਲਾ ’ਚ ਹੋਏ ਪ੍ਰੋਗਰਾਮ ਦੇ ਖਿਲਾਫ ਨਹੀਂ ਹਾਂ। ਪਰ ਅਸੀਂ ਪੁਲਿਸ ਅਤੇ ਅੰਬਾਲਾ ਪ੍ਰਸ਼ਾਸਨ ਨੂੰ ਪੁੱਛਣਾ ਚਾਹੁੰਦੇ ਹਾਂ ਕਿ ਜਦੋਂ ਅੰਬਾਲਾ ’ਚ ਧਾਰਾ 163 ਲੱਗੀ ਹੋਈ ਸੀ ਤਾਂ ਫਿਰ ਸਰਤਾਜ ਦਾ ਪ੍ਰੋਗਰਾਮ ਕਿਵੇਂ ਹੋਇਆ। ਜਦਕਿ ਕਿਸਾਨਾਂ ਨੂੰ ਦਿੱਲੀ ਕੂਚ ਨਹੀਂ ਕਰਨ ਦਿੱਤਾ ਗਿਆ। ਪਰ ਅੰਬਾਲਾ ਪੁਲਿਸ ਅਤੇ ਅੰਬਾਲਾ ਪ੍ਰਸ਼ਾਸਨ ਵੱਲੋਂ ਹਾਲੇ ਤੱਕ ਇਸ ਸਬੰਧੀ ਕੋਈ ਜਵਾਬ ਨਹੀਂ ਦਿੱਤਾ ਗਿਆ

Check Also

‘ਆਪ’ ਦੇ ਤਿੰਨ ਵਿਧਾਇਕਾਂ ਨੇ ਜਗਜੀਤ ਸਿੰਘ ਡੱਲੇਵਾਲ ਨਾਲ ਕੀਤੀ ਮੁਲਾਕਾਤ

ਕਿਹਾ : ਕਿਸਾਨਾਂ ਦੀ ਮੰਗਾਂ ਮੰਨ ਕੇ ਡੱਲੇਵਾਲ ਦੀ ਭੁੱਖ ਹੜਤਾਲ ਖਤਮ ਕਰਵਾਏ ਕੇਂਦਰ ਸਰਕਾਰ …